
ਚੰਡੀਗੜ੍ਹ (ਦ ਸਟੈਲਰ ਨਿਊਜ਼)। ਚੰਡੀਗੜ੍ਹ ਦੇ 32 ਸੈਕਟਰ ਵਿੱਚ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਇੱਕ ਕੈਮਿਸਟ ਦੀ ਦੁਕਾਨ ਦੇ ਬਾਹਰ ਗੋਲੀਆਂ ਚਲਾਈਆਂ ਗਈਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਸਕੂਟਰ ‘ਤੇ ਫ਼ਰਾਰ ਹੋ ਗਏ। ਇਸ ਘਟਨਾ ਵਿੱਚ ਕਿਸੇ ਦੇ ਜ਼ਖਮੀ ਹੋਣ ਜਾਂ ਜਾਇਦਾਦ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

ਮੁੱਢਲੀ ਜਾਣਕਾਰੀ ਅਨੁਸਾਰ, ਹੌਂਡਾ ਐਕਟਿਵਾ ਸਕੂਟਰ ‘ਤੇ ਸਵਾਰ ਹੋ ਕੇ ਆਏ ਦੋ ਸ਼ੱਕੀ ਵਿਅਕਤੀਆਂ ਨੇ ਸੈਕਟਰ 32-ਡੀ ਸਥਿਤ ‘ਸੇਵਕ ਫਾਰਮੇਸੀ’ ਦੇ ਬਾਹਰ ਫਾਇਰਿੰਗ ਕੀਤੀ। ਜਿਸ ਸਮੇਂ ਗੋਲੀਆਂ ਚਲਾਈਆਂ ਗਈਆਂ, ਦੁਕਾਨ ਖੁੱਲ੍ਹੀ ਸੀ ਅਤੇ ਸਾਰਾ ਸਟਾਫ਼ ਅੰਦਰ ਹੀ ਮੌਜੂਦ ਸੀ। ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵਿੱਚ ਦੋਵੇਂ ਮੁਲਜ਼ਮ ਗੋਲੀ ਚਲਾ ਕੇ ਮੌਕੇ ਤੋਂ ਭੱਜਦੇ ਸਾਫ਼ ਦਿਖਾਈ ਦੇ ਰਹੇ ਹਨ।
ਪੁਲਿਸ ਕੰਟਰੋਲ ਰੂਮ (PCR) ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਦੇ ਹੀ ਸੈਕਟਰ 34 ਥਾਣੇ ਦੀ ਪੁਲਿਸ, ਜ਼ਿਲ੍ਹਾ ਕ੍ਰਾਈਮ ਸੈੱਲ ਅਤੇ ਕ੍ਰਾਈਮ ਬ੍ਰਾਂਚ ਦੀਆਂ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ। ਪੁਲਿਸ ਨੇ ਘਟਨਾ ਸਥਾਨ ਤੋਂ ਇੱਕ ਖਾਲੀ ਕਾਰਤੂਸ ਬਰਾਮਦ ਕੀਤਾ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।












