Friday, October 23, 2026
Home Crime ਸਾਬਕਾ ਓਐਸਡੀ ਓਂਕਾਰ ਸਿੰਘ ਸਮੇਤ 4 ਆਗੂ ਭਾਜਪਾ ‘ਚ ਸ਼ਾਮਲ

ਸਾਬਕਾ ਓਐਸਡੀ ਓਂਕਾਰ ਸਿੰਘ ਸਮੇਤ 4 ਆਗੂ ਭਾਜਪਾ ‘ਚ ਸ਼ਾਮਲ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਦੇ ਸਾਬਕਾ ਓਐਸਡੀ ਓਂਕਾਰ ਸਿੰਘ ਸਣੇ ਚਾਰ ਪ੍ਰਮੁੱਖ ਆਗੂ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪਾਰਟੀ ਵਿਚ ਸ਼ਾਮਲ ਕਰਵਾਇਆ। ਜ਼ਿਕਰਯੋਗ ਹੈ ਅਕਾਲੀ ਦਲ ਪੁਨਰ ਸੁਰਜੀਤੀ ਤੋਂ ਅਸਤੀਫਾ ਦੇਣ ਵਾਲੇ ਚਰਨਜੀਤ ਸਿੰਘ ਬਰਾੜ ਵੀ ਇਸ ਪਾਰਟੀ ਵਿਚ ਸ਼ਾਮਲ ਹੋਏ ਹਨ। ਇਸੇ ਤਰ੍ਹਾਂ ਸਾਬਕਾ ਸੰਸਦ ਮੈਂਬਰ ਜਗਮੀਤ ਬਰਾੜ ਤੇ ਰਿਪਜੀਤ ਬਰਾੜ ਨੇ ਵੀ ਭਾਜਪਾ ਦਾ ਪੱਲਾ ਫੜ੍ਹ ਲਿਆ ਹੈ।

Advertisements

ਉਨ੍ਹਾਂ ਦਾ ਸ਼ੁੱਕਰਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਚੰਡੀਗੜ੍ਹ ਦੇ ਸੈਕਟਰ-37 ਸਥਿਤ ਪੰਜਾਬ ਭਾਜਪਾ ਦਫ਼ਤਰ ਵਿਖੇ ਪਾਰਟੀ ਦੀ ਵਿੱਚ ਸਵਾਗਤ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਚਰਨਜੀਤ ਬਰਾੜ ਨੇ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ ਸੀ, ਪਰ ਦੋ ਦਿਨ ਪਹਿਲਾਂ ਉਸ ਦਲ ਨੂੰ ਵੀ ਛੱਡ ਕੇ ਹੁਣ ਭਾਜਪਾ ਦਾ ਰੁਖ਼ ਕੀਤਾ ਹੈ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਭਾਜਪਾ ਵਿੱਚ ਸ਼ਾਮਲ ਹੋਏ ਆਗੂਆਂ ਨੇ ਪੰਜਾਬ ਦੀ ਭਲਾਈ ਲਈ ਅਹਿਮ ਕਦਮ ਚੁੱਕਿਆ ਹੈ।

ਉਨ੍ਹਾਂ ਦੋਸ਼ ਲਾਇਆ ਕਿ ਅੱਜ ਪੰਜਾਬ ਵਿੱਚ ਉਦਯੋਗਪਤੀਆਂ ਤੋਂ ਲੈ ਕੇ ਆਮ ਲੋਕਾਂ ਤੱਕ ਡਰ ਦਾ ਮਾਹੌਲ ਹੈ ਅਤੇ ਪੀਐਮ ਮੋਦੀ ਦੀ ਅਗਵਾਈ ਵਿੱਚ ਭਾਜਪਾ ਪੰਜਾਬ ਨੂੰ ਮਜ਼ਬੂਤ ਕਰੇਗੀ। ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਅੱਜ ਬਿਨਾਂ ਸਰਕਾਰ ਦੇ ਚੱਲ ਰਿਹਾ ਹੈ ਅਤੇ ਲੋਕ ਭਾਜਪਾ ਨੂੰ ਇੱਕੋ-ਇੱਕ ਉਮੀਦ ਵਜੋਂ ਦੇਖ ਰਹੇ ਹਨ। ਇਸ ਦੇ ਨਾਲ ਹੀ ਭਾਜਪਾ ਨੇ ਕਾਨੂੰਨ ਵਿਵਸਥਾ ਨੂੰ ਲੈ ਕੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘੇਰਾਓ ਕਰਨ ਦਾ ਵੀ ਐਲਾਨ ਕੀਤਾ ਹੈ।

ਦੂਜੇ ਪਾਸੇ, ਕਦੇ ਭਗਵੰਤ ਮਾਨ ਦੇ ਬੇਹੱਦ ਭਰੋਸੇਮੰਦ ਰਹੇ ਪ੍ਰੋ. ਓਂਕਾਰ ਸਿੰਘ ਦਾ ਭਾਜਪਾ ਵਿੱਚ ਜਾਣਾ ਮੁੱਖ ਮੰਤਰੀ ਲਈ ਵੱਡੀ ਸਿਆਸੀ ਚੁਣੌਤੀ ਮੰਨਿਆ ਜਾ ਰਿਹਾ ਹੈ। ਲੰਬੀ ਹਲਕੇ ਦੇ ਪਿੰਡ ਰੋੜਾਂਵਾਲੀ ਨਾਲ ਸਬੰਧਤ ਪ੍ਰੋ. ਓਂਕਾਰ ਸਿੰਘ ਦੋ ਸਾਲ ਤੱਕ ਮੁੱਖ ਮੰਤਰੀ ਦੇ ਓਐਸਡੀ ਰਹੇ ਅਤੇ ਧੂਰੀ ਵਿਧਾਨ ਸਭਾ ਹਲਕੇ ਵਿੱਚ ਕਾਫੀ ਸਰਗਰਮ ਰਹੇ। ਸਿਆਸੀ ਗਲਿਆਰਿਆਂ ਵਿੱਚ ਚਰਚਾ ਹੈ ਕਿ 2027 ਦੀਆਂ ਚੋਣਾਂ ਵਿੱਚ ਭਾਜਪਾ ਉਨ੍ਹਾਂ ਨੂੰ ਭਗਵੰਤ ਮਾਨ ਦੇ ਹਲਕੇ ਧੂਰੀ ਜਾਂ ਲੰਬੀ ਤੋਂ ਉਮੀਦਵਾਰ ਬਣਾ ਸਕਦੀ ਹੈ। ਓਂਕਾਰ ਸਿੰਘ, ਜੋ ਵਰਤਮਾਨ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਸਿਵਲ ਇੰਜੀਨੀਅਰਿੰਗ ਦੇ ਪ੍ਰੋਫੈਸਰ ਹਨ, ਆਪਣੇ ਨਿਮਰ ਸੁਭਾਅ ਲਈ ਜਾਣੇ ਜਾਂਦੇ ਹਨ ਅਤੇ ਉਨ੍ਹਾਂ ਦੇ ਭਾਜਪਾ ਵਿੱਚ ਆਉਣ ਨਾਲ ‘ਆਪ’ ਦੀਆਂ ਅੰਦਰੂਨੀ ਰਣਨੀਤੀਆਂ ਭਾਜਪਾ ਦੇ ਹੱਥ ਲੱਗ ਸਕਦੀਆਂ ਹਨ।

LEAVE A REPLY

Please enter your comment!
Please enter your name here