
ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਹੁਸ਼ਿਆਰਪੁਰ ਦੇ ਕਸਬਾ ਮਾਹਿਲਪੁਰ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਇੱਕ ਨੌਜਵਾਨ ਲੜਕੀ ਆਪਣੇ ਘਰ ਤੋਂ ਮਾਹਿਲਪੁਰ ਵੱਲ ਨੂੰ ਆ ਰਹੀ ਸੀ। ਜਦੋਂ ਉਹ ਮਾਹਿਲਪੁਰ ਦੇ ਮੁੱਖ ਚੌਂਕ ਵਿੱਚ ਪਹੁੰਚੀ ਤਾਂ ਉਸ ਦੇ ਪਿੱਛੇ ਆ ਰਿਹਾ ਓਵਰਲੋਡ ਬਜਰੀ ਨਾਲ ਭਰਿਆ ਟਿੱਪਰ ਲੜਕੀ ਦੇ ਪਿੱਛੋਂ ਉਸ ਦੀ ਸਕੂਟਰੀ ਨਾਲ ਟਕਰਾਇਆ। ਜਿਸ ਨਾਲ ਸਕੂਟਰੀ ਬੇਕਾਬੂ ਹੋ ਕੇ ਟਰੱਕ ਦੇ ਟਾਇਰ ਹੇਠਾਂ ਆਉਣ ਨਾਲ ਨੌਜਵਾਨ ਲੜਕੀ ਦੀਆਂ ਦੋਵੇਂ ਲੱਤਾਂ ਕੱਟੀਆਂ ਗਈਆਂ।

ਜਿਸ ਨੂੰ ਰਾਹਗੀਰਾਂ ਦੀ ਮਦਦ ਨਾਲ ਸਿਵਲ ਹਸਪਤਾਲ ਮਾਹਿਲਪੁਰ ਵਿਖੇ ਭਰਤੀ ਕਰਵਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਤੁਰੰਤ ਮੁੱਢਲੀ ਸਹਾਇਤਾ ਦੇਣੀ ਸ਼ੁਰੂ ਕਰ ਦਿੱਤੀ ਅਤੇ ਲੜਕੀ ਨੂੰ ਪੀਜੀਆਈ ਚੰਡੀਗੜ੍ਹ ਵਿਖੇ ਰੈਫਰ ਕਰ ਦਿੱਤਾ।












