
ਹਿਮਾਚਲ ਪ੍ਰਦੇਸ਼ (ਦ ਸਟੈਲਰ ਨਿਊਜ਼)। ਭਾਜਪਾ ਦੀ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵੀਡੀਓ ਕਾਨਫਰੰਸਿੰਗ ਰਾਹੀਂ ਬਠਿੰਡਾ ਦੀ ਅਦਾਲਤ ਵਿੱਚ ਪੇਸ਼ ਹੋਈ। ਕੰਗਨਾ ਰਣੌਤ ਵੱਲੋਂ ਆਪਣੀ ਸੁਰੱਖਿਆ ਦਾ ਹਵਾਲਾ ਦਿੰਦਿਆਂ ਅਦਾਲਤ ਵਿੱਚ ਨਿੱਜੀ ਪੇਸ਼ੀ ਤੋਂ ਛੋਟ ਦੀ ਮੰਗ ਕੀਤੀ ਗਈ ਸੀ, ਜਿਸ ’ਤੇ ਅਦਾਲਤ ਨੇ ਉਨ੍ਹਾਂ ਦੀ ਅਰਜ਼ੀ ਮਨਜ਼ੂਰ ਕਰਦੇ ਹੋਏ ਵੱਡੀ ਰਾਹਤ ਦਿੰਦਿਆਂ ਉਸ ਨੂੰ ਅੱਗੇ ਵੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤਣ ਦੀ ਇਜਾਜ਼ਤ ਦੇ ਦਿੱਤੀ।

ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 27 ਜਨਵਰੀ ਨਿਸ਼ਚਿਤ ਕਰ ਦਿੱਤੀ ਹੈ। ਇਸ ਦੇ ਨਾਲ ਹੀ ਮਾਤਾ ਮਹਿੰਦਰ ਕੌਰ ਦੇ ਵਕੀਲ ਨੇ ਕਿਹਾ ਕਿ ਉਹ ਅਦਾਲਤ ਦੇ ਅੱਜ ਦੇ ਫ਼ੈਸਲੇ ਵਿਰੁੱਧ ਅਪੀਲ ਦਾਇਰ ਕਰਨਗੇ। ਵਕੀਲ ਰਘਬੀਰ ਸਿੰਘ ਬੈਨੀਵਾਲ ਨੇ ਨਵੀਂ ਅਰਜ਼ੀ ਵਿੱਚ ਮੰਗ ਕੀਤੀ ਹੈ ਕਿ ਕੰਗਨਾ ਰਣੌਤ ਫ਼ਿਲਮਾਂ ਦੇ ਬਹਾਨੇ ਵਿਦੇਸ਼ ਨਾ ਜਾ ਸਕਣ।












