Monday, November 2, 2026
Home Punjab ਸੰਘਣੀ ਧੁੰਦ ਕਾਰਨ ਡਿਵਾਈਡਰ ਨਾਲ ਟਕਰਾਈ ਗੱਡੀ, 5 ਦੀ ਮੌਤ

ਸੰਘਣੀ ਧੁੰਦ ਕਾਰਨ ਡਿਵਾਈਡਰ ਨਾਲ ਟਕਰਾਈ ਗੱਡੀ, 5 ਦੀ ਮੌਤ

ਬਠਿੰਡਾ (ਦ ਸਟੈਲਰ ਨਿਊਜ਼)। ਬੀਕਾਨੇਰ ਕੌਮੀ ਮਾਰਗ ’ਤੇ  ਸੰਘਣੀ ਧੁੰਦ ਕਾਰਨ ਇਕ ਭਿਆਨਕ ਸੜਕ ਹਾਦਸੇ ਵਾਪਰਿਆ ਹੈ। ਹਾਦਸੇ ਵਿੱਚ ਲੜਕੀ ਸਮੇਤ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਗੁਜਰਾਤ ਰਾਜ ਦੀ ਨੰਬਰ ਪਲੇਟ ਵਾਲੀ ਫਾਰਚੂਨਰ ਗੱਡੀ ਬਠਿੰਡਾ ਤੋਂ ਡੱਬਵਾਲੀ ਵੱਲ ਜਾ ਰਹੀ ਸੀ। ਧੁੰਦ ਦੌਰਾਨ ਦਿਸਣ ਹੱਦ ਘੱਟ ਹੋਣ ਕਾਰਨ ਗੱਡੀ ਚਾਲਕ ਦਾ ਸੰਤੁਲਨ ਵਿਗੜ ਗਿਆ ਅਤੇ ਗੱਡੀ ਸੜਕ ਦੇ ਡਿਵਾਈਡਰ ਨਾਲ ਟਕਰਾ ਗਈ। ਟੱਕਰ ਇੰਨੀ ਤੇਜ਼ ਸੀ ਕਿ ਗੱਡੀ ਵਿੱਚ ਸਵਾਰ ਪੰਜੋਂ ਵਿਅਕਤੀਆਂ ਦੀ ਮੌਕੇ ’ਤੇ ਹੀ ਜਾਨ ਚਲੀ ਗਈ।

Advertisements

ਮ੍ਰਿਤਕਾਂ ਦੀ ਉਮਰ 25 ਤੋਂ 30 ਸਾਲ ਦੇ ਦਰਮਿਆਨ ਦੱਸੀ ਜਾ ਰਹੀ ਹੈ। ਮ੍ਰਿਤਕਾਂ ਦੀ ਪਹਿਚਾਣ ਅਰਜੁਨ, ਸਤੀਸ਼, ਜਨਕ, ਭਾਰਤ ਅਤੇ ਅਮਿਤਾ ਵਜੋਂ ਹੋਈ ਹੈ। ਇਹ ਸਾਰੇ ਗੁਜਰਾਤ ਦੇ ਬਨਾਸਕਾਂਠਾ ਜ਼ਿਲ੍ਹੇ ਦੇ ਰਹਿਣ ਵਾਲੇ ਸਨ। ਜਾਣਕਾਰੀ ਮੁਤਾਬਕ ਇਹ ਨੌਜਵਾਨ ਸ਼ਿਮਲਾ ਯਾਤਰਾ ਤੋਂ ਬਾਅਦ ਵਾਪਸੀ ਦੌਰਾਨ ਬਠਿੰਡਾ ਰਾਹੀਂ ਡੱਬਵਾਲੀ ਵੱਲ ਜਾ ਰਹੇ ਸਨ।

ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪੁੱਜੀ ਅਤੇ ਰਾਹਤ ਕਾਰਜ ਸ਼ੁਰੂ ਕੀਤੇ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਬਠਿੰਡਾ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰੱਖਵਾਇਆ ਗਿਆ ਹੈ। ਪੁਲੀਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here