Thursday, October 29, 2026
Home Punjab ਦਰੱਖ਼ਤ ਨਾਲ ਟਕਰਾਉਣ ਤੋਂ ਬਾਅਦ ਕਾਰ ਨੂੰ ਲੱਗੀ ਅੱਗ, ਪੰਜਾਬ ਪੁਲਿਸ ਮਹਿਲਾ...

ਦਰੱਖ਼ਤ ਨਾਲ ਟਕਰਾਉਣ ਤੋਂ ਬਾਅਦ ਕਾਰ ਨੂੰ ਲੱਗੀ ਅੱਗ, ਪੰਜਾਬ ਪੁਲਿਸ ਮਹਿਲਾ ਮੁਲਾਜ਼ਮ ਤੇ ਮਾਂ ਜਿੰਦਾ ਸੜੇ

ਸੰਗਰੂਰ (ਦ ਸਟੈਲਰ ਨਿਊਜ਼)। ਸੰਗਰੂਰ ਦੇ ਸੂਲਰ ਘਰਾਟ ਨੇੜੇ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇਥੇ ਤੜਕਸਾਰ ਇਕ ਸਵਿਫਟ ਕਾਰ ਦਰੱਖ਼ਤ ਨਾਲ ਟਕਰਾ ਗਈ, ਜਿਸ ਤੋਂ ਬਾਅਦ ਕਾਰ ਨੂੰ ਅੱਗ ਲਗ ਗਈ ਅਤੇ ਕਾਰ ਸੜ੍ਹ ਕੇ ਸਵਾਹ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਰ ਚਾਲਕ ਪੰਜਾਬ ਪੁਲਿਸ ਦੀ ਮੁਲਾਜ਼ਮ ਸਰਬਜੀਤ ਕੌਰ ਤੇ ਉਸ ਦੀ ਮਾਤਾ ਇੰਦਰਜੀਤ ਕੌਰ ਆਪਣੀ ਰਿਸ਼ਤੇਦਾਰਾਂ ਦੇ ਜਾ ਰਹੇ ਸਨ।

Advertisements

ਇਸ ਦੌਰਾਨ ਰਸਤੇ ਵਿੱਚ ਕਾਰ ਬੇਕਾਬੂ ਹੋ ਕੇ ਦਰੱਖ਼ਤ ਨਾਲ ਟਕਰਾ ਗਈ। ਟਕਰਾਉਣ ਤੋਂ ਬਾਅਦ ਕਾਰ ਨੂੰ ਅੱਗ ਲੱਗ ਗਈ। ਇਸ ਹਾਦਸੇ ਵਿੱਚ ਦੋਵੇਂ ਮਾਵਾਂ ਧੀਆਂ ਦੀ ਜ਼ਿੰਦਾ ਸੜਨ ਨਾਲ ਮੌਤ ਹੋ ਗਈ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here