
ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਡੀ.ਸੀ ਦਫ਼ਤਰ ਕਰਮਚਾਰੀ ਯੂਨੀਅਨ ਕਪੂਰਥਲਾ ਦੀ ਚੋਣ ਪ੍ਰਕਿਰਿਆ ਪੂਰੀ ਹੋਣ ਉਪਰੰਤ ਹਰਪ੍ਰੀਤ ਸੰਧੂ ਨੂੰ ਸਰਬਸੰਮਤੀ ਨਾਲ ਯੂਨੀਅਨ ਦਾ ਪ੍ਰਧਾਨ ਚੁਣਿਆ ਗਿਆ। ਉਨ੍ਹਾਂ ਦੀ ਚੋਣ ਨਾਲ ਕਰਮਚਾਰੀਆਂ ਵਿੱਚ ਖੁਸ਼ੀ ਦੀ ਲਹਿਰ ਦਿਖਾਈ ਦਿੱਤੀ।

ਪ੍ਰਧਾਨ ਚੁਣੇ ਜਾਣ ਮੌਕੇ ਹਰਪ੍ਰੀਤ ਸੰਧੂ ਨੇ ਆਪਣੇ ਸਾਰੇ ਸਾਥੀ ਕਰਮਚਾਰੀਆਂ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਜੋ ਭਰੋਸਾ ਜਤਾਇਆ ਹੈ, ਉਹ ਉਸ ’ਤੇ ਖਰਾ ਉਤਰਣ ਲਈ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ। ਉਨ੍ਹਾਂ ਨੇ ਵਿਸ਼ਵਾਸ ਦਿਵਾਇਆ ਕਿ ਯੂਨੀਅਨ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਪ੍ਰਾਥਮਿਕਤਾ ਦੇ ਅਧਾਰ ’ਤੇ ਹੱਲ ਕਰਵਾਉਣ ਅਤੇ ਉਨ੍ਹਾਂ ਦੇ ਹੱਕਾਂ ਦੀ ਰੱਖਿਆ ਲਈ ਹਮੇਸ਼ਾ ਅੱਗੇ ਰਹੇਗੀ।
ਉਨ੍ਹਾਂ ਨੇ ਕਿਹਾ ਕਿ ਸਾਰੇ ਕਰਮਚਾਰੀਆਂ ਨੂੰ ਇਕਜੁੱਟ ਕਰਕੇ ਪ੍ਰਸ਼ਾਸਨ ਨਾਲ ਸਹਿਯੋਗ ਅਤੇ ਸੰਵਾਦ ਰਾਹੀਂ ਮੁੱਦਿਆਂ ਦਾ ਹੱਲ ਕੱਢਿਆ ਜਾਵੇਗਾ, ਤਾਂ ਜੋ ਡੀਸੀ ਦਫ਼ਤਰ ਵਿੱਚ ਕੰਮਕਾਜ ਦਾ ਪੂਰੇ ਸੂਬੇ ਵਿੱਚ ਇੱਕ ਨੰਬਰ ਤੇ ਲਿਆਇਆ ਜਾ ਸਕੇ।












