Thursday, October 22, 2026
Home Crime ਗੁਰਦੁਆਰਾ ਸਾਹਿਬ ‘ਚ ਸੁੱਟਿਆ ਮਾਸ ਦਾ ਟੁਕੜਾ, ਨੌਜਵਾਨ ਗ੍ਰਿਫ਼ਤਾਰ

ਗੁਰਦੁਆਰਾ ਸਾਹਿਬ ‘ਚ ਸੁੱਟਿਆ ਮਾਸ ਦਾ ਟੁਕੜਾ, ਨੌਜਵਾਨ ਗ੍ਰਿਫ਼ਤਾਰ

ਦਿੱਲੀ (ਦ ਸਟੈਲਰ ਨਿਊਜ਼)। ਯੂਕੇ ਦੇ ਵੈਸਟ ਬ੍ਰੋਮਵਿਚ ਵਿੱਚ ਗੁਰੂ ਨਾਨਕ ਗੁਰਦੁਆਰਾ ਸਾਹਿਬ ਵਿਖੇ ਮਾਸ ਦਾ ਟੁਕੜਾ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਬ੍ਰਿਟਿਸ਼ ਪੁਲਿਸ ਨੇ ਇਸ ਘਟਨਾ ਦੇ ਸਬੰਧ ਵਿੱਚ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਹਿਚਾਣ 42 ਸਾਲਾ ਟੋਮਾਜ਼ ਬਰੂਚ ਵਜੋਂ ਹੋਈ ਹੈ। ਪੁਲਿਸ ਨੇ ਕਿਹਾ ਕਿ ਮੁਲਜ਼ਮ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਜਾਣਬੁੱਝ ਕੇ ਅਜਿਹਾ ਕੀਤਾ।

Advertisements

ਦਰਅਸਲ, ਵੈਸਟ ਬ੍ਰੋਮਵਿਚ ਤੋਂ ਲੇਬਰ ਪਾਰਟੀ ਦੀ ਸੰਸਦ ਮੈਂਬਰ ਸਾਰਾਹ ਕੂੰਬਸ ਨੇ ਮੁਲਜ਼ਮ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਸੀ। ਉਸਨੇ ਬ੍ਰਿਟਿਸ਼ ਸੰਸਦ ਵਿੱਚ ਕਿਹਾ ਕਿ ਮੁਲਜ਼ਮ ਨੇ ਜਾਣਬੁੱਝ ਕੇ ਨਫ਼ਰਤੀ ਅਪਰਾਧ ਕੀਤਾ ਹੈ। ਇਸ ਤੋਂ ਬਾਅਦ ਪੁਲਿਸ ਹਰਕਤ ਵਿੱਚ ਆਈ ਅਤੇ ਸੀਸੀਟੀਵੀ ਦੀ ਮਦਦ ਨਾਲ ਉਸਦੀ ਪਛਾਣ ਕਰਨ ਤੋਂ ਬਾਅਦ ਟਾਮਜ਼ ਨੂੰ ਗ੍ਰਿਫ਼ਤਾਰ ਕਰ ਲਿਆ।

ਪੁਲਿਸ ਅਨੁਸਾਰ 42 ਸਾਲਾ ਟੋਮਾਸਜ਼ ਬਰੂਚ ‘ਤੇ ਗੁਰਦੁਆਰੇ ਦੇ ਬਾਹਰ ਜਾਣਬੁੱਝ ਕੇ ਕੱਚਾ ਮਾਸ ਸੁੱਟਣ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਆਰੋਪ ਲਗਾਇਆ ਗਿਆ ਹੈ। ਇਸ ਕਾਰਵਾਈ ਨੂੰ ਸਿੱਖ ਧਰਮ ਦੇ ਵਿਰੁੱਧ ਮੰਨਿਆ ਜਾਂਦਾ ਹੈ ਅਤੇ ਪੁਲਿਸ ਇਸਨੂੰ ਨਫ਼ਰਤੀ ਅਪਰਾਧ ਵਜੋਂ ਮੰਨ ਰਹੀ ਹੈ। ਪੁਲਿਸ ਰਿਕਾਰਡ ਅਨੁਸਾਰ, ਮੁਲਜ਼ਮ ਦਾ ਕੋਈ ਸਥਾਈ ਪਤਾ ਨਹੀਂ ਹੈ। ਬ੍ਰਿਟਿਸ਼ ਪੁਲਿਸ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੇ ਉਸਨੂੰ ਰਿਮਾਂਡ ‘ਤੇ ਜੇਲ੍ਹ ਭੇਜ ਦਿੱਤਾ ਗਿਆ।

ਯੂਕੇ ਦੇ ਵੈਸਟ ਬ੍ਰੋਮਵਿਚ ਵਿੱਚ ਗੁਰੂ ਨਾਨਕ ਗੁਰਦੁਆਰਾ ਸਾਹਿਬ ਵਿਖੇ ਕੱਚਾ ਮਾਸ ਸੁੱਟਣ ਦੀ ਘਟਨਾ 22 ਦਸੰਬਰ, 2025 ਨੂੰ ਵਾਪਰੀ ਸੀ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਇਸ ਘਟਨਾ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਅਤੇ ਬਾਅਦ ਵਿੱਚ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। 

LEAVE A REPLY

Please enter your comment!
Please enter your name here