
ਹਰਿਆਣਾ (ਦ ਸਟੈਲਰ ਨਿਊਜ਼)। ਕਰਨਾਲ ਵਿੱਚ ਆਈਟੀਆਈ ਦੇ ਬਾਹਰ ਵਿਦਿਆਰਥਣਾਂ ਦਾ ਆਪਸੀ ਝਗੜੇ ਦਾ ਮਾਮਲਾ ਸਾਹਮਣੇ ਆਇਆ ਹੈ। ਲੜਾਈ ਦੌਰਾਨ ਵਿਦਿਆਰਥਣਾਂ ਇੱਕ ਦੂਜੇ ਨੂੰ ਘਸੁੰਨ-ਮੁੱਕੇ ਮਾਰਦੀਆਂ ਦੀਆ ਵੀਡੀਓਜ਼ ਸਾਹਮਣੇ ਆਈਆਂ ਹਨ, ਜਿਸ ਵਿੱਚ ਇੱਕ ਦੂਜੇ ਨੂੰ ਸੜਕ ‘ਤੇ ਸੁੱਟ ਰਹੀਆਂ ਹਨ। ਇਸ ਦੌਰਾਨ ਕੁਝ ਨੌਜਵਾਨਾਂ ਨੇ ਉਨ੍ਹਾਂ ਨੂੰ ਛਡਾਉਣ ਦੀ ਕੋਸ਼ਿਸ਼ ਕੀਤੀ।

ਇਹ ਵੀ ਦੱਸਿਆ ਗਿਆ ਹੈ ਕਿ ਲੜਾਈ ਤੋਂ ਬਾਅਦ ਇੱਕ ਵਿਦਿਆਰਥਣ ਬੇਹੋਸ਼ ਹੋ ਗਈ। ਵਿਦਿਆਰਥਣਾਂ ਵਿਚਕਾਰ ਹੋਈ ਲੜਾਈ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ, ਆਈਟੀਆਈ ਪ੍ਰਬੰਧਨ ਨੇ ਕਾਰਵਾਈ ਕੀਤੀ ਅਤੇ 3 ਵਿਦਿਆਰਥਣਾਂ ਖਿਲਾਫ ਕਾਰਵਾਈ ਕੀਤੀ ਗਈ। ਇਸ ਤੋਂ ਇਲਾਵਾ ਉਨ੍ਹਾਂ ਦੇ ਮਾਪਿਆਂ ਨੂੰ ਵੀ ਸੰਸਥਾ ਵਿੱਚ ਬੁਲਾਇਆ ਗਿਆ ਸੀ ਅਤੇ ਇੱਕ ਜਾਂਚ ਕਮੇਟੀ ਬਣਾਈ ਗਈ ਹੈ ਜੋ ਪੂਰੇ ਮਾਮਲੇ ਦੀ ਜਾਂਚ ਕਰੇਗੀ। ਇਹ ਸਪੱਸ਼ਟ ਨਹੀਂ ਹੈ ਕਿ ਇਨ੍ਹਾਂ ਵਿਦਿਆਰਥਣਾਂ ਵਿਚਕਾਰ ਝਗੜਾ ਕਿਸ ਗੱਲ ਨੂੰ ਲੈ ਕੇ ਸੀ।












