Thursday, October 29, 2026
Home Punjab ਅਕਾਲੀ ਦਲ ਪੰਜਾਬ ਕੇਸਰੀ ਗਰੁੱਪ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ: ਰੰਧਾਵਾ

ਅਕਾਲੀ ਦਲ ਪੰਜਾਬ ਕੇਸਰੀ ਗਰੁੱਪ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ: ਰੰਧਾਵਾ

ਕਪੂਰਥਲਾ (ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਆਮ ਆਦਮੀ ਪਾਰਟੀ ਸਰਕਾਰ ਵੱਲੋਂ ਪੰਜਾਬ ਕੇਸਰੀ ਅਖ਼ਬਾਰ ਸਮੂਹ ਤੇ ਕੀਤੀ ਗਈ ਕਾਰਵਾਈ ਦੀ ਸਖ਼ਤ ਨਿੰਦਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਇਹ ਕਾਰਵਾਈ ਲੋਕਤੰਤਰ ਦੇ ਚੌਥੇ ਥੰਮ੍ਹ ਤੇ ਵੱਡਾ ਹਮਲਾ ਹੈ।ਇੱਥੇ ਜਾਰੀ ਇੱਕ ਬਿਆਨ ਵਿੱਚ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਤਨਵੀਰ ਸਿੰਘ ਰੰਧਾਵਾ ਨੇ ਕਿਹਾ ਕਿ ਇਹ ਬਹੁਤ ਦੁੱਖ ਦੀ ਗੱਲ ਹੈ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਅਖ਼ਬਾਰ ਸਮੂਹ ਦੇ ਡਾਇਰੈਕਟਰਾਂ,ਸ੍ਰੀ ਅਵਿਨਾਸ਼ ਚੋਪੜਾ ਅਤੇ ਸ੍ਰੀ ਅਮਿਤ ਚੋਪੜਾ ਦੇ ਨਾਲ-ਨਾਲ ਹੋਰ ਸਟਾਫ਼ ਮੈਂਬਰਾਂ ਖ਼ਿਲਾਫ਼ ਕੇਸ ਦਰਜ ਕੀਤੇ ਗਏ ਹਨ।ਰੰਧਾਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ)ਸਰਕਾਰ ਵੱਲੋਂ ਬਦਲੇ ਦੀ ਭਾਵਨਾ ਨਾਲ ਪੰਜਾਬ ਕੇਸਰੀ ਗਰੁੱਪ ਖ਼ਿਲਾਫ਼ ਦਰਜ ਕੀਤੇ ਗਏ ਪੁਲਿਸ ਕੇਸ ਚੋਣਾਂ ਤੋਂ ਪਹਿਲਾਂ ਪਾਰਟੀ ਦੀ ਕਾਇਰਤਾ ਦਾ ਸਪੱਸ਼ਟ ਸਬੂਤ ਹਨ।ਉਨ੍ਹਾਂ ਕਿਹਾ ਕਿ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਆਪਣੀ ਹਾਰ ਨੂੰ ਯਕੀਨੀ ਦੇਖ ਰਹੇ ਸਨ।

Advertisements

ਉਨ੍ਹਾਂ ਕਿਹਾ ਕਿ ਲੋਕਤੰਤਰ ਦੇ ਚੌਥੇ ਥੰਮ੍ਹ ਮੀਡੀਆ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਪਹਿਲਾਂ ਵੀ ਹੋਈਆਂ ਹਨ,ਪਰ ਸੱਚ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ।ਸੱਚ ਦੀ ਆਵਾਜ਼ ਨੂੰ ਦਬਾਉਣ ਦੀਆਂ ਸਰਕਾਰਾਂ ਨੇ ਕਿੰਨੀਆਂ ਵੀ ਕੋਸ਼ਿਸ਼ਾਂ ਕੀਤੀਆਂ, ਅੰਤ ਵਿੱਚ ਸੱਚ ਦੀ ਜਿੱਤ ਹੋਈ ਹੈ।ਰੰਧਾਵਾ ਨੇ ਕਿਹਾ ਕਿ ਪੰਜਾਬ ਕੇਸਰੀ ਗਰੁੱਪ ਦੇ ਜਲੰਧਰ ਦਫਤਰ ‘ਤੇ ਨਿਸ਼ਾਨਾ ਬਣਾ ਕੇ ਕੀਤਾ ਗਿਆ ਛਾਪਾ,ਜਾਣਬੁੱਝ ਕੇ ਬਿਜਲੀ ਕੱਟ ਅਤੇ ਪੁਲਿਸ ਦੀ ਘੇਰਾਬੰਦੀ ਸ਼ਕਤੀ ਦੀ ਦੁਰਵਰਤੋਂ ਦੀਆਂ ਉਦਾਹਰਣਾਂ ਹਨ।ਉਨ੍ਹਾਂ ਕਿਹਾ ਕਿ ਇਹ ਸਾਰੀ ਕਾਰਵਾਈ ਸੁਤੰਤਰ ਅਤੇ ਨਿਡਰ ਪੱਤਰਕਾਰੀ ਨੂੰ ਦਬਾਉਣ ਦੀ ਇੱਕ ਜਾਣਬੁੱਝ ਕੇ ਕੀਤੀ ਗਈ ਸਾਜ਼ਿਸ਼ ਜਾਪਦੀ ਹੈ।ਉਨ੍ਹਾਂ ਕਿਹਾ ਕਿ 1975 ਦੀ ਐਮਰਜੈਂਸੀ ਤੋਂ ਬਾਅਦ,ਸਥਿਤੀ ਇੱਕ ਵਾਰ ਫਿਰ ਗੰਭੀਰ ਹੁੰਦੀ ਜਾ ਰਹੀ ਹੈ।ਲੋਕਤੰਤਰ ਹਨੇਰੇ ਵਿੱਚ ਦਮ ਘੁੱਟਦਾ ਜਾਪਦਾ ਹੈ ਅਤੇ ਸੱਚ ਦੀ ਆਵਾਜ਼ ਨੂੰ ਖੁੱਲ੍ਹੇਆਮ ਦਬਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।ਇਹ ਸਰਕਾਰ ਵੱਲੋਂ ਬਦਲਾਖੋਰੀ’ ਵਾਲੀ ਕਾਰਵਾਈ ਹੈ।ਮੀਡੀਆ ਵਿਰੁੱਧ ਇਸ ਕਾਰਵਾਈ ਦੀ ਸਖ਼ਤ ਨਿੰਦਾ ਕਰਦਿਆਂ ਰੰਧਾਵਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਕੇਸਰੀ ਗਰੁੱਪ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਇਸ ਸਮਾਜ ਦੇ ਹਰ ਵਿਅਕਤੀ ਵਿੱਚ ਰੋਸ ਦੀ ਲਹਿਰ ਹੈ। ਉਨ੍ਹਾਂ ਆਪ ਸਰਕਾਰ ਨੂੰ ਇਨ੍ਹਾਂ ਕਾਰਵਾਈਆਂ ਨੂੰ ਤੁਰੰਤ ਰੋਕਣ ਅਤੇ ਦਰਜ ਕੀਤੇ ਗਏ ਮਾਮਲਿਆਂ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ।

LEAVE A REPLY

Please enter your comment!
Please enter your name here