Wednesday, October 28, 2026
Home Crime ਦਿਨ-ਦਿਹਾੜੇ ਲੁਟੇਰਿਆਂ ਨੇ ਘਰ ‘ਚ ਮਾਰਿਆ ਡਾਕਾ, ਰੌਲਾ ਪਾਉਣ ਤੇ ਮਹਿਲਾ ਦਾ...

ਦਿਨ-ਦਿਹਾੜੇ ਲੁਟੇਰਿਆਂ ਨੇ ਘਰ ‘ਚ ਮਾਰਿਆ ਡਾਕਾ, ਰੌਲਾ ਪਾਉਣ ਤੇ ਮਹਿਲਾ ਦਾ ਵੱਢਿਆ ਹੱਥ

ਮੋਗਾ (ਦ ਸਟੈਲਰ ਨਿਊਜ਼)। ਮੋਗਾ ਦੇ ਇੱਕ ਪੌਸ਼ ਇਲਾਕੇ ਵਿੱਚ ਤਿੰਨ ਨਕਾਬਪੋਸ਼ ਲੁਟੇਰਿਆਂ ਨੇ ਇੱਕ ਘਰ ਵਿੱਚ ਦਾਖਲ ਹੋ ਕੇ ਵੱਡੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਲੁਟੇਰਿਆਂ ਨੇ ਘਰ ਵਿੱਚ ਮੌਜੂਦ ਮਹਿਲਾ ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਉਸ ਦਾ ਹੱਥ ਵੱਢ ਦਿੱਤਾ ਅਤੇ ਘਰ ਵਿੱਚੋਂ ਕਰੀਬ 25 ਲੱਖ ਰੁਪਏ ਦੀ ਨਕਦੀ ਅਤੇ ਸੋਨੇ ਦੇ ਗਹਿਣੇ ਲੈ ਕੇ ਫ਼ਰਾਰ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਬੋਲੈਰੋ ਗੱਡੀ ਵਿੱਚ ਆਏ ਲੁਟੇਰਿਆਂ ਨੇ ਖ਼ੁਦ ਨੂੰ ਪਲੰਬਰ ਦੱਸ ਕੇ ਘਰ ਦਾ ਦਰਵਾਜ਼ਾ ਖੁਲ੍ਹਵਾਇਆ। ਉਸ ਸਮੇਂ ਮਹਿਲਾ ਘਰ ਵਿੱਚ ਇਕੱਲੀ ਸੀ। ਘਰ ਵਿੱਚ ਵੜਦਿਆਂ ਹੀ ਮੁਲਜ਼ਮਾਂ ਨੇ ਮਹਿਲਾ ਨੂੰ ਬੰਧਕ ਬਣਾ ਲਿਆ ਅਤੇ ਕੀਮਤੀ ਸਾਮਾਨ ਦੀ ਮੰਗ ਕੀਤੀ।

Advertisements

ਜਦੋਂ ਮਹਿਲਾ ਨੇ ਮਦਦ ਲਈ ਰੌਲਾ ਪਾਇਆ, ਤਾਂ ਇੱਕ ਲੁਟੇਰੇ ਨੇ ਤੇਜ਼ਧਾਰ ਹਥਿਆਰ ਨਾਲ ਉਸ ’ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਮਹਿਲਾ ਦਾ ਹੱਥ ਕੱਟਿਆ ਗਿਆ। ਉਸ ਨੂੰ ਗੰਭੀਰ ਹਾਲਤ ਵਿੱਚ ਮੋਗਾ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੀੜਤ ਮਹਿਲਾ ਦੇ ਪਤੀ ਨੇ ਦੱਸਿਆ ਕਿ ਘਰ ਵਿੱਚ ਰੱਖੀ ਨਕਦੀ ਉਸ ਦੇ ਕਾਰੋਬਾਰ ਦੀ ਕਮਾਈ ਸੀ ਅਤੇ ਕੁਝ ਪੈਸੇ ਜ਼ਮੀਨ ਦੇ ਸੌਦੇ ਲਈ ਉਧਾਰ ਲਏ ਗਏ ਸਨ। ਲੁਟੇਰਿਆਂ ਨੇ ਪੂਰੇ ਘਰ ਦੀ ਫਰੋਲਾ-ਫਰਾਲੀ ਕੀਤੀ ਅਤੇ ਨਕਦੀ ਤੇ ਗਹਿਣੇ ਸਮੇਟ ਕੇ ਫਰਾਰ ਹੋ ਗਏ। ਵਾਰਦਾਤ ਦਾ ਪਤਾ ਉਦੋਂ ਲੱਗਾ ਜਦੋਂ ਮਹਿਲਾ ਦੀ 13 ਸਾਲਾ ਧੀ ਟਿਊਸ਼ਨ ਤੋਂ ਵਾਪਸ ਆਈ ਅਤੇ ਰੌਲਾ ਸੁਣ ਕੇ ਗੁਆਂਢੀਆਂ ਨੂੰ ਇਕੱਠਾ ਕੀਤਾ। ਸੂਚਨਾ ਮਿਲਦੇ ਹੀ ਸਥਾਨਕ ਪੁਲੀਸ ਮੌਕੇ ’ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here