Tuesday, October 20, 2026
Home Punjab ਹਨੀ ਕੁਮਾਰ ਨੇ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ

ਹਨੀ ਕੁਮਾਰ ਨੇ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ

ਕਪੂਰਥਲਾ (ਦ ਸਟੈਲਰ ਨਿਊਜ), ਰਿਪੋਰਟ- ਗੌਰਵ ਮੜੀਆ। ਵਿਸ਼ਵ ਹਿੰਦੂ ਪਰਿਸ਼ਦ ਅਤੇ ਬਜਰੰਗ ਦਲ ਕਪੂਰਥਲਾ ਦੇ ਅਖਾੜਾ ਪ੍ਰਮੁੱਖ ਹਨੀ ਕੁਮਾਰ ਵੱਲੋਂ ਸ਼ਹਿਰ ਦੇ ਨੌਜਵਾਨਾਂ ਨੂੰ ਸਹੀ ਮਾਰਗ ‘ਤੇ ਚੱਲਣ ਅਤੇ ਨਸ਼ੇ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਗਈ।

Advertisements

ਹਨੀ ਕੁਮਾਰ ਨੇ ਕਿਹਾ ਕਿ ਅੱਜ ਦਾ ਨੌਜਵਾਨ ਦੇਸ਼ ਦਾ ਭਵਿੱਖ ਹੈ ਅਤੇ ਨਸ਼ਾ ਉਸ ਭਵਿੱਖ ਲਈ ਸਭ ਤੋਂ ਵੱਡਾ ਖਤਰਾ ਬਣ ਚੁੱਕਾ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਆਪਣੀ ਊਰਜਾ ਖੇਡਾਂ, ਸਰੀਰਕ ਕਸਰਤ, ਅਖਾੜੇ ਅਤੇ ਸਮਾਜ ਸੇਵਾ ਵਰਗੀਆਂ ਸਕਾਰਾਤਮਕ ਗਤਿਵਿਧੀਆਂ ਵਿੱਚ ਲਗਾਉਣ।

ਉਨ੍ਹਾਂ ਨੇ ਕਿਹਾ ਕਿ ਵਿਸ਼ਵ ਹਿੰਦੂ ਪਰਿਸ਼ਦ ਅਤੇ ਬਜਰੰਗ ਦਲ ਕਪੂਰਥਲਾ ਵੱਲੋਂ ਲਗਾਤਾਰ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ, ਤਾਂ ਜੋ ਨੌਜਵਾਨ ਨਸ਼ੇ ਦੀ ਲਤ ਤੋਂ ਬਚ ਸਕਣ ਅਤੇ ਦੇਸ਼-ਸਮਾਜ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾ ਸਕਣ।

ਹਨੀ ਕੁਮਾਰ ਨੇ ਮਾਪਿਆਂ ਅਤੇ ਸਮਾਜ ਦੇ ਹਰ ਵਰਗ ਨੂੰ ਵੀ ਅਪੀਲ ਕੀਤੀ ਕਿ ਨੌਜਵਾਨਾਂ ‘ਤੇ ਧਿਆਨ ਦਿੱਤਾ ਜਾਵੇ ਅਤੇ ਉਨ੍ਹਾਂ ਨੂੰ ਸਹੀ ਦਿਸ਼ਾ ਵੱਲ ਪ੍ਰੇਰਿਤ ਕੀਤਾ ਜਾਵੇ, ਤਾਂ ਜੋ ਇੱਕ ਨਸ਼ਾ-ਮੁਕਤ ਤੇ ਮਜ਼ਬੂਤ ਸਮਾਜ ਦੀ ਰਚਨਾ ਕੀਤੀ ਜਾ ਸਕੇ।

LEAVE A REPLY

Please enter your comment!
Please enter your name here