
ਛੱਤੀਸਗੜ੍ਹ (ਦ ਸਟੈਲਰ ਨਿਊਜ਼)। ਛੱਤੀਸਗੜ੍ਹ ਦੇ ਬਲੋਦਾ ਬਾਜ਼ਾਰ ਦੇ ਬਾਕੁਲਾਹੀ ਖੇਤਰ ਵਿੱਚ ਇੱਕ ਸਪੰਜ ਆਇਰਨ ਪਲਾਂਟ ਵਿੱਚ ਧਮਾਕਾ ਹੋਣ ਕਰਕੇ ਛੇ ਮਜ਼ਦੂਰਾਂ ਦੀ ਮੌਤ ਹੋ ਗਈ ਹੈ, ਚਾਰ ਗੰਭੀਰ ਜ਼ਖ਼ਮੀ ਹੋ ਗਏ ਹਨ। ਮਲਬੇ ਹੇਠ ਹੋਰ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ।

ਇਹ ਧਮਾਕਾ ਸਵੇਰੇ ਪਲਾਂਟ ਦੇ ਅੰਦਰ ਹੋਇਆ, ਜਿਸ ਨਾਲ ਪਲਾਂਟ ਦੀ ਇੱਕ ਯੂਨਿਟ ਨੂੰ ਭਾਰੀ ਨੁਕਸਾਨ ਪਹੁੰਚਿਆ ਅਤੇ ਮੌਕੇ ‘ਤੇ ਮਲਬੇ ਦਾ ਢੇਰ ਲੱਗ ਗਿਆ।
ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਅਤੇ ਬਚਾਅ ਟੀਮਾਂ ਨੇ ਬਚਾਅ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ। ਜ਼ਖ਼ਮੀਆਂ ਨੂੰ ਤੁਰੰਤ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਜ਼ਖ਼ਮੀਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਮ੍ਰਿਤਕਾਂ ਦੀ ਪਛਾਣ ਕੀਤੀ ਜਾ ਰਹੀ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਧਮਾਕਾ ਪਲਾਂਟ ਵਿੱਚ ਤਕਨੀਕੀ ਨੁਕਸ ਜਾਂ ਦਬਾਅ ਵਧਣ ਕਾਰਨ ਹੋਇਆ ਸੀ। ਟੀਮ ਜਾਂਚ ਵਿੱਚ ਲੱਗੀ ਹੋਈ ਹੈ।












