Wednesday, October 28, 2026
Home Crime ਸੜਕ ਹਾਦਸੇ ‘ਚ ਭਾਰਤੀ ਫੌਜ ਦੇ ਨੌਜਵਾਨ ਸੈਨਿਕ ਜੋਬਨਪ੍ਰੀਤ ਦੀ ਮੌਤ

ਸੜਕ ਹਾਦਸੇ ‘ਚ ਭਾਰਤੀ ਫੌਜ ਦੇ ਨੌਜਵਾਨ ਸੈਨਿਕ ਜੋਬਨਪ੍ਰੀਤ ਦੀ ਮੌਤ

ਜੰਮੂ-ਕਸ਼ਮੀਰ (ਦ ਸਟੈਲਰ ਨਿਊਜ਼)।  ਜੰਮੂ-ਕਸ਼ਮੀਰ ਦੇ ਜ਼ਿਲ੍ਹਾ ਡੋਡਾ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਭਾਰਤੀ ਫੌਜ ਦੇ ਨੌਜਵਾਨ ਸੈਨਿਕ ਜੋਬਨਪ੍ਰੀਤ ਸਿੰਘ ਦੀ ਮੌਤ ਹੋ ਗਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ, ਜਦੋਂ ਭਾਰਤੀ ਫੌਜ ਦਾ ਇੱਕ ਵਾਹਨ ਭਦਰਵਾਹ ਤੋਂ ਖਨਾਈ ਟਾਪ ਵੱਲ ਡਿਊਟੀ ਲਈ ਜਾ ਰਿਹਾ ਸੀ। ਪ੍ਰਾਪਤ ਜਾਣਕਾਰੀ ਮੁਤਾਬਕ, ਡੋਡਾ ਜ਼ਿਲ੍ਹੇ ਦੇ ਪਹਾੜੀ ਇਲਾਕੇ ਵਿੱਚ ਰਸਤੇ ਦੌਰਾਨ ਫੌਜ ਦਾ ਵਾਹਨ ਅਚਾਨਕ ਬੇਕਾਬੂ ਹੋ ਕੇ ਕਰੀਬ 200 ਫੁੱਟ ਡੂੰਘੀ ਖੱਡ ਵਿੱਚ ਡਿੱਗ ਗਿਆ।

Advertisements

ਇਸ ਦਰਦਨਾਕ ਹਾਦਸੇ ਵਿੱਚ ਤਹਿਸੀਲ ਸ੍ਰੀ ਆਨੰਦਪੁਰ ਸਾਹਿਬ ਦੇ ਬਲਾਕ ਨੂਰਪੁਰ ਬੇਦੀ ਦੇ ਪਿੰਡ ਚਨੌਲੀ ਦੇ ਰਹਿਣ ਵਾਲੇ ਸੈਨਿਕ ਜੋਬਨਪ੍ਰੀਤ ਸਿੰਘ ਸਮੇਤ ਕੁੱਲ 10 ਸੈਨਿਕਾਂ ਦੀ ਮੌਤ ਹੋ ਗਈ, ਜਦਕਿ 11 ਹੋਰ ਸੈਨਿਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਦਾ ਇਲਾਜ ਫੌਜ ਦੇ ਹਸਪਤਾਲ ਵਿੱਚ ਚੱਲ ਰਿਹਾ ਹੈ।

LEAVE A REPLY

Please enter your comment!
Please enter your name here