Thursday, October 29, 2026
Home Punjab ITI ਵਿਦਿਆਰਥੀ ਪਵਨ ਦੀ ਬਿਜਲੀ ਦੇ ਖੰਭੇ ਤੋਂ ਕਰੰਟ ਲੱਗਣ ਨਾਲ ਮੌਤ

ITI ਵਿਦਿਆਰਥੀ ਪਵਨ ਦੀ ਬਿਜਲੀ ਦੇ ਖੰਭੇ ਤੋਂ ਕਰੰਟ ਲੱਗਣ ਨਾਲ ਮੌਤ

ਨਾਭਾ (ਦ ਸਟੈਲਰ ਨਿਊਜ਼)। ਨਾਭਾ ਦੇ ਨੇੜਲੇ ਮੁਹੱਲੇ ਕਰਤਾਰਪੁਰਾ ਵਿੱਚ ITI ਵਿਦਿਆਰਥੀ ਭਾਵੇਸ਼ ਕੁਮਾਰ (18) ਪੁੱਤਰ ਪਵਨ ਕੁਮਾਰ ਦੀ ਬਿਜਲੀ ਦੇ ਖੰਭੇ ਤੋਂ ਕਰੰਟ ਲੱਗਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ, ਵਿਦਿਆਰਥੀ ਭਾਵੇਸ਼ ਕੁਮਾਰ (18) ਪੁੱਤਰ ਪਵਨ ਕੁਮਾਰ ਦੀ ਉਸ ਸਮੇਂ ਮੌਤ ਹੋ ਗਈ, ਜਦੋਂ ਉਹ ਘਰੋਂ ਬਾਹਰ ਕਿਸੇ ਕੰਮ ਲਈ ਨਿਕਲਿਆ ਸੀ। ਇਸ ਦੌਰਾਨ ਮੁਹੱਲੇ ਵਿੱਚ ਲੱਗੇ ਬਿਜਲੀ ਦੇ ਖੰਭੇ ਨਾਲ ਉਸ ਦਾ ਹੱਥ ਅਚਾਨਕ ਲੱਗ ਗਿਆ ਅਤੇ ਖੰਭੇ ਵਿੱਚ ਕਰੰਟ ਹੋਣ ਕਾਰਨ ਉਸ ਦੀ ਮੌਤ ਹੋ ਗਈ।

Advertisements

ਮ੍ਰਿਤਕ ਭਾਵੇਸ਼ ਦੇ ਰਿਸ਼ਤੇ ਵਿੱਚ ਲੱਗਦੇ ਦਾਦਾ ਅਸ਼ੋਕ ਕੁਮਾਰ ਨੇ ਦੱਸਿਆ ਕਿ ਇਸ ਘਟਨਾ ਦੇ ਤੁਰੰਤ ਬਾਅਦ ਭਾਵੇਸ਼ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਮੁਹੱਲਾ ਨਿਵਾਸੀ ਪੱਪੂ ਅਤੇ ਈਸ਼ਵਰ ਦੱਤ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਨਾਭਾ ਵਿੱਚ ਹੋਈ ਬਾਰਸ਼ ਕਾਰਨ ਉਨ੍ਹਾਂ ਦੇ ਇਲਾਕੇ ਵਿੱਚ ਕਾਫੀ ਪਾਣੀ ਜਮ੍ਹਾ ਹੋ ਗਿਆ ਸੀ, ਜਿਸ ਕਾਰਨ ਉੱਥੇ ਲੱਗੇ ਬਿਜਲੀ ਦੇ ਖੰਭਿਆਂ ਵਿੱਚ ਅਕਸਰ ਕਰੰਟ ਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਕਰੀਬ 7-8 ਸਾਲ ਪਹਿਲਾਂ ਇੱਕ ਨੌਜਵਾਨ ਦੀ ਇਸੇ ਤਰ੍ਹਾਂ ਕਰੰਟ ਲੱਗਣ ਨਾਲ ਮੌਤ ਹੋ ਗਈ ਸੀ।

LEAVE A REPLY

Please enter your comment!
Please enter your name here