Monday, October 12, 2026
Home Crime ਕਾਂਸਟੇਬਲ ਦਾ ਕਿਰਚਾਂ ਮਾਰ ਕੇ ਕਤਲ

ਕਾਂਸਟੇਬਲ ਦਾ ਕਿਰਚਾਂ ਮਾਰ ਕੇ ਕਤਲ

ਨਾਭਾ (ਦ ਸਟੈਲਰ ਨਿਊਜ਼)। ਨਾਭਾ ਦੇ ਮੈਹਸ ਗੇਟ ਇਲਾਕੇ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ, ਜਦੋਂ 5-6 ਅਣਪਛਾਤੇ ਵਿਅਕਤੀਆਂ ਨੇ ਇੱਕ ਪੁਲਿਸ ਮੁਲਾਜ਼ਮ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮ੍ਰਿਤਕ ਦੀ ਪਹਿਚਾਣ ਅਮਨਦੀਪ ਸਿੰਘ (30) ਵਜੋਂ ਹੋਈ ਹੈ, ਜੋ ਪਟਿਆਲਾ ਦੇ ਸਿਵਲ ਲਾਈਨ ਥਾਣੇ ਵਿੱਚ ਤਾਇਨਾਤ ਸੀ ਅਤੇ ਨਾਭਾ ਦੀ ਹੀਰਾ ਇੰਕਲੇਵ ਦਾ ਰਹਿਣ ਵਾਲਾ ਸੀ। ਇਸ ਦੌਰਾਨ ਉਸਦਾ ਭਰਾ ਨਵਦੀਪ ਸਿੰਘ ਵੀ ਜ਼ਖਮੀ ਹੋਇਆ ਹੈ।

Advertisements

ਵਾਰਦਾਤ ਉਸ ਸਮੇਂ ਵਾਪਰੀ ਜਦੋਂ ਇਲਾਕੇ ਦੀ ਬਿਜਲੀ ਗੁਲ ਸੀ ਅਤੇ ਹਨੇਰੇ ਦਾ ਫ਼ਾਇਦਾ ਉਠਾਉਂਦੇ ਹੋਏ ਹਮਲਾਵਰਾਂ ਨੇ ਅਮਨਦੀਪ ’ਤੇ ਕਿਰਚਾਂ ਨਾਲ ਹਮਲਾ ਕਰ ਦਿੱਤਾ। ਮੌਕੇ ’ਤੇ ਪਹੁੰਚੀ ਪੁਲਿਸ ਨੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ ਅਤੇ ਸੀਸੀਟੀਵੀ ਫੁਟੇਜ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਨਾਭਾ ਦੇ ਐਸ.ਐਚ.ਓ. ਸੌਰਭ ਸੱਭਰਵਾਲ ਨੇ ਦੱਸਿਆ ਕਿ ਅਸਲ ਕਾਰਨਾਂ ਦਾ ਪਤਾ ਜਾਂਚ ਤੋਂ ਬਾਅਦ ਹੀ ਲੱਗੇਗਾ।

LEAVE A REPLY

Please enter your comment!
Please enter your name here