Friday, October 23, 2026
Home Hoshiarpur ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਨੇ ਗਣਤੰਤਰ ਦਿਵਸ ਮੌਕੇ ਕੱਢੀ ਝਾਕੀ

ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਨੇ ਗਣਤੰਤਰ ਦਿਵਸ ਮੌਕੇ ਕੱਢੀ ਝਾਕੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰਜਿੰਦਰ ਅਗਰਵਾਲ  ਅਤੇ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਨੀਰਜ ਗੋਇਲ ਦੀ ਅਗਵਾਈ ਹੇਠ ਪੁਲਿਸ ਲਾਈਨ ਗਰਾਊਂਂਡ, ਹੁਸ਼ਿਆਰਪੁਰ ਵਿਖੇ ਗਣਤੰਤਰ ਦਿਵਸ ਮੌਕੇ ਕਰਵਾਏ ਗਏ ਸਮਾਗਮ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ, ਹੁਸ਼ਿਆਰਪੁਰ ਵੱਲੋਂ ਆਮ ਜਨਤਾ ਨੂੰ ਨਾਲਸਾ ਵੱਲੋਂ ਚਲਾਈਆਂ ਗਈਆਂ ਸਕੀਮਾਂ ਬਾਰੇ ਜਾਗਰੂਕ ਕਰਨ ਲਈ ਝਾਕੀ ਕੱਢੀ ਗਈ।

Advertisements

ਇਸ ਝਾਕੀ ਰਾਹੀਂ ਇਸ ਸਮਾਗਮ ਵਿੱਚ ਆਏ ਹੋਏ ਲੋਕਾ ਨੂੰ ਜਾਗਰੂਕ ਕਰਨ ਲਈ ਮੁਫ਼ਤ ਕਾਨੂੰਨੀ ਸਹਾਇਤਾ, ਨੈਸ਼ਨਲ ਲੋਕ ਅਦਾਲਤ, ਫਰੰਟ ਆਫਿਸ, ਮੇਡੀਏਸ਼ਨ ਅਤੇ ਕੰਨਸਲੀਏਸ਼ਨ ਸੈਟਰ, ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਅਤੇ ਹੋਰ ਬਹੁਤ ਸਾਰੀਆਂ ਸਕੀਮਾਂ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਰਜਿੰਦਰ ਅਗਰਵਾਲ ਦੇ ਨਾਲ ਸਮੂਹ ਜੂਡੀਸ਼ੀਅਲ ਅਫਸਰਾਂ ਵੱਲੋਂ ਗਣਤੰਤਰ ਦਿਵਸ ਦੇ ਮੌਕੇ ਇਸ ਸਮਾਗਮ ਵਿੱਚ ਸ਼ਿਰਕਤ ਕੀਤੀ ਗਈ। ਇਸ ਤੋਂ ਇਲਾਵਾ ਪੈਨਲ ਐਡਵੋਕੇਟ, ਪੈਰਾ ਲੀਗਲ ਵਲੰਟੀਅਰ ਅਤੇ ਸਮੂਹ ਸਟਾਫ ਵਲੋਂ ਇਸ ਝਾਕੀ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਵਿੱਚ ਸਹਿਯੋਗ ਦਿੱਤਾ ਗਿਆ।

LEAVE A REPLY

Please enter your comment!
Please enter your name here