Monday, October 5, 2026
Home Crime ਸਕੂਲ ਬੱਸ ਪਲਟਣ ਕਾਰਨ 6 ਵਿਦਿਆਰਥੀਆਂ ਸਮੇਤ 10 ਜ਼ਖਮੀ

ਸਕੂਲ ਬੱਸ ਪਲਟਣ ਕਾਰਨ 6 ਵਿਦਿਆਰਥੀਆਂ ਸਮੇਤ 10 ਜ਼ਖਮੀ

ਹਿਮਾਚਲ ਪ੍ਰਦੇਸ਼ (ਦ ਸਟੈਲਰ ਨਿਊਜ਼)। ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਵਿੱਚ ਸੜਕ ਹਾਦਸਾ ਵਾਪਰਿਆ, ਜਿੱਥੇ ਇੱਕ ਨਿੱਜੀ ਸਕੂਲ ਦੀ ਬੱਸ ਪਲਟਣ ਕਾਰਨ 6 ਵਿਦਿਆਰਥੀਆਂ ਸਮੇਤ ਘੱਟੋ-ਘੱਟ 10 ਲੋਕ ਜ਼ਖਮੀ ਹੋ ਗਏ ਹਨ। ਸਾਰੇ ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਲਈ ਪਾਲਮਪੁਰ ਸਿਵਲ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਬੱਸ ਹਾਦਸੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। 

Advertisements

ਇਹ ਹਾਦਸਾ ਕਾਂਗੜਾ ਜ਼ਿਲ੍ਹੇ ਦੇ ਜੈਸਿੰਘਪੁਰ ਉਪ ਮੰਡਲ ਵਿੱਚ ਸ਼ਿਵਨਗਰ ਦੇ ਨੇੜੇ ਲਾਹਟ-ਸ਼ਿਵਨਗਰ ਲਿੰਕ ਰੋਡ ‘ਤੇ ਵਾਪਰਿਆ ਹੈ। ਇਸ ਹਾਦਸੇ ਵਿੱਚ 6 ਵਿਦਿਆਰਥੀ, 2 ਅਧਿਆਪਕ, ਬੱਸ ਦਾ ਡਰਾਈਵਰ ਅਤੇ ਕੰਡਕਟਰ ਜ਼ਖਮੀ ਹੋਏ ਹਨ। ਪੁਲਸ ਦੀ ਟੀਮ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕੀਤੇ ਅਤੇ ਸਾਰੇ ਜ਼ਖਮੀਆਂ ਨੂੰ ਇਲਾਜ ਲਈ ਪਾਲਮਪੁਰ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here