
ਚੰਡੀਗੜ੍ਹ (ਦ ਸਟੈਲਰ ਨਿਊਜ਼)। ਦਿਨ ਪ੍ਰਤੀ ਦਿਨ ਸਕੂਲਾਂ ਨੂੰ ਉਡਾਉਣ ਦੀਆ ਧਮਕੀਆ ਮਿਲ ਰਹੀਆ ਹਨ, ਇਸੇ ਤਰ੍ਹਾਂ ਦੀ ਧਮਕੀਆਂ ਹੁਣ ਚੰਡੀਗੜ੍ਹ ਦੇ ਸਕੂਲਾਂ ਨੂੰ ਵੀ ਮਿਲ ਰਹੀਆ ਹਨ। ਸੂਤਰਾਂ ਅਨੁਸਾਰ ਧਮਕੀ ਕਈ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਨੂੰ ਭੇਜੀ ਗਈ ਹੈ, ਜਿਸ ਤੋਂ ਬਾਅਦ ਸਕੂਲ ਪ੍ਰਬੰਧਕਾਂ ਅਤੇ ਬੱਚਿਆਂ ਵਿੱਚ ਦਹਿਸ਼ਤ ਪਾਈ ਜਾ ਰਹੀ ਹੈ।

ਹਾਲਾਂਕਿ, ਪੁਲਿਸ ਨੇ ਕਾਰਵਾਈ ਕਰਦੇ ਹੋਏ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਸਾਰੇ ਸਕੂਲਾਂ ਨੂੰ ਖਾਲੀ ਕਰਵਾਇਆ ਗਿਆ ਹੈ।












