Tuesday, October 6, 2026
Home Chandigarh ਦੋਰਾਹਾ ਅਤੇ ਧੂਰੀ ਵਿਖੇ ਰੇਲਵੇ ਪੁਲਾਂ ਦੇ ਨਿਰਮਾਣ ਨੂੰ ਮਿਲੀ ਮਨਜ਼ੂਰੀ

ਦੋਰਾਹਾ ਅਤੇ ਧੂਰੀ ਵਿਖੇ ਰੇਲਵੇ ਪੁਲਾਂ ਦੇ ਨਿਰਮਾਣ ਨੂੰ ਮਿਲੀ ਮਨਜ਼ੂਰੀ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਰੇਲਵੇ ਬੁਨਿਆਦੀ ਢਾਂਚੇ ਲਈ ਇੱਕ ਅਹਿਮ ਐਲਾਨ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਦੋਰਾਹਾ ਅਤੇ ਧੂਰੀ ਵਿਖੇ ਰੇਲਵੇ ਪੁਲਾਂ ਦੇ ਨਿਰਮਾਣ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਦੋਰਾਹਾ ਵਿਖੇ ਲੈਵਲ ਕਰਾਸਿੰਗ ਨੰਬਰ 164-ਏ ’ਤੇ ਲਗਭਗ 70 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਪ੍ਰੋਜੈਕਟ ਤਿਆਰ ਕੀਤਾ ਜਾਵੇਗਾ। ਇਸ ਦੇ ਨਾਲ ਹੀ ਧੂਰੀ ਵਿਖੇ ਵੀ 54 ਕਰੋੜ ਰੁਪਏ ਦੀ ਲਾਗਤ ਵਾਲੇ ਰੇਲਵੇ ਕਰਾਸਿੰਗ ਪ੍ਰੋਜੈਕਟ ਦੀ ਜਨਰਲ ਅਰੇਂਜਮੈਂਟ ਡਰਾਇੰਗ (GAD) ਨੂੰ ਪ੍ਰਵਾਨਗੀ ਮਿਲ ਚੁੱਕੀ ਹੈ।

Advertisements

ਮੰਤਰੀ ਬਿੱਟੂ ਨੇ ਦੱਸਿਆ ਕਿ ਇਨ੍ਹਾਂ ਪ੍ਰੋਜੈਕਟਾਂ ਸਬੰਧੀ ਸਾਰੀਆਂ ਕਾਗਜ਼ੀ ਕਾਰਵਾਈਆਂ ਪੂਰੀਆਂ ਕਰ ਲਈਆਂ ਗਈਆਂ ਹਨ। ਇਨ੍ਹਾਂ ਰੇਲਵੇ ਪੁਲਾਂ ਦੇ ਬਣਨ ਨਾਲ ਇਲਾਕੇ ਦੇ ਲੋਕਾਂ ਨੂੰ ਰੋਜ਼ਾਨਾ ਆਉਣ-ਜਾਣ ਵਿੱਚ ਪੇਸ਼ ਆਉਂਦੀਆਂ ਵੱਡੀਆਂ ਦਿੱਕਤਾਂ ਅਤੇ ਟ੍ਰੈਫਿਕ ਜਾਮ ਤੋਂ ਸਥਾਈ ਨਿਜਾਤ ਮਿਲੇਗੀ। ਰਵਨੀਤ ਸਿੰਘ ਬਿੱਟੂ ਨੇ ਭਰੋਸਾ ਦਿੱਤਾ ਕਿ ਇਸ ਪ੍ਰਕਿਰਿਆ ਦੇ ਪੂਰਾ ਹੋਣ ਨਾਲ ਜਿੱਥੇ ਸਮੇਂ ਦੀ ਬਚਤ ਹੋਵੇਗੀ, ਉੱਥੇ ਹੀ ਖੇਤਰ ਦੇ ਵਿਕਾਸ ਨੂੰ ਵੀ ਹੁਲਾਰਾ ਮਿਲੇਗਾ। ਲੰਬੇ ਸਮੇਂ ਤੋਂ ਇਨ੍ਹਾਂ ਫਾਟਕਾਂ ਕਾਰਨ ਪਰੇਸ਼ਾਨ ਹੋ ਰਹੇ ਰਾਹਗੀਰਾਂ ਅਤੇ ਸਥਾਨਕ ਵਸਨੀਕਾਂ ਨੇ ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ।

LEAVE A REPLY

Please enter your comment!
Please enter your name here