
ਲੁਧਿਆਣਾ (ਦ ਸਟੈਲਰ ਨਿਊਜ਼)। ਲੁਧਿਆਣਾ ਦੇ ਮੁੱਲਾਂਪੁਰ ਦਾਖਾ ਤੋਂ ਇੱਕ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਥਾਣਾ ਦਾਖਾ ਅਧੀਨ ਪੈਂਦੇ ਇਕ ਪਿੰਡ ਵਿਚ ਇਕ ਸੌਤੇਲੇ ਬਾਪ ਨੇ ਆਪਣੀ ਨਾਬਾਲਿਗ ਧੀ ਨਾਲ ਜਬਰ-ਜ਼ਨਾਹ ਕਰਕੇ ਉਸ ਨੂੰ ਗਰਭਵਤੀ ਕਰ ਦਿੱਤਾ। ਇਸ ਦੌਰਾਨ ਪੀੜਤਾ ਨੇ ਪੁਲਿਸ ਕੋਲ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਸਦੇ ਪਹਿਲੇ ਪਿਤਾ ਦੀ ਮੌਤ ਹੋ ਗਈ ਹੈ, ਜਿਸ ਕਰਕੇ ਉਸਦੀ ਮਾਤਾ ਨੇ ਦੂਜਾ ਵਿਆਹ ਕਰਵਾ ਲਿਆ ਸੀ। ਉਸਦੀ ਮਾਤਾ ਪਿੰਡ ਵਿੱਚ ਲੋਕਾ ਦੇ ਘਰਾਂ ਵਿੱਚ ਕੰਮ ਕਰਦੀ ਹੈ। ਉਸਨੇ ਦਸਿਆ ਕਿ ਉਸਦਾ ਮਤਰੇਆ ਪਿਤਾ ਜੋ ਕਿ ਉਸਦੇ ਨਾਲ ਪਿਛਲੇ ਪੰਜ ਸਾਲਾਂ ਤੋਂ ਜ਼ਬਰਦਸਤੀ ਸਰੀਰਕ ਸੰਬੰਧ ਬਣਾਉਂਦਾ ਆ ਰਿਹਾ ਹੈ ਅਤੇ ਉਸਨੂੰ ਡਰਾਉਂਦਾ ਧਮਕਾਉਂਦਾ ਸੀ ਕਿ ਜੇਕਰ ਉਹਨੇ ਗੱਲ ਕਿਸੇ ਨੂੰ ਦੱਸੀ ਤਾਂ ਉਸਨੂੰ ਮਾਰ ਦਿੱਤਾ ਜਾਵੇਗਾ।

ਉਕਤ ਨੇ ਦੱਸਿਆ ਕਿ ਜਦੋਂ ਉਸਦੀ ਸਿਹਤ ਵਿਗੜੀ ਤਾਂ ਉਸਦੇ ਇਸ ਬਾਰੇ ਆਪਣੀ ਮਾਤਾ ਨਾਲ ਗੱਲਬਾਤ ਕੀਤੀ ਤਾਂ ਉਸਦੀ ਮਾਤਾ ਨੇ ਲੈਬੋਟਰੀ ਤੋਂ ਚੈਕਅੱਪ ਕਰਵਾਇਆ ਤਾਂ ਲੇਬੋਟਰੀ ਵਾਲਿਆਂ ਨੇ ਉਸਨੂੰ 3 ਮਹੀਨੇ ਦੀ ਗਰਭਵਤੀ ਦੱਸਿਆ। ਜਿਸ ਨੂੰ ਸੁਣ ਕੇ ਸਭ ਹੈਰਾਨ ਰਹਿ ਗਏ। ਪੀੜਤਾ ਨੇ ਦੱਸਿਆ ਕਿ ਉਸਦਾ ਮਤਰੇਆ ਪਿਤਾ ਪਿਛਲੇ 5 ਸਾਲ ਤੋਂ ਜ਼ਬਰਦਸਤੀ ਸਰੀਰਕ ਸੰਬੰਧ ਬਣਾਉਂਦਾ ਆ ਰਿਹਾ ਹੈ। ਥਾਣਾ ਦਾਖਾ ਦੇ ਮੁਖੀ ਹਮਰਾਜ ਸਿੰਘ ਚੀਮਾ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਐੱਸ. ਆਈ. ਕਿਰਨਦੀਪ ਕੌਰ ਕਰ ਰਹੀ ਹੈ ਜਿਸ ਨੇ ਪੀੜਤਾ ਦਾ ਮੈਡੀਕਲ ਕਰਵਾਉਣ ਉਪਰੰਤ ਕਲਯੁਗੀ ਬਾਪ ਵਿਰੁੱਧ ਜ਼ਬਰ-ਜਿਨਾਹ ਅਤੇ ਪੋਕਸੋ ਐਕਟ ਅਧੀਨ ਕੇਸ ਦਰਜ ਕਰ ਲਿਆ ਹੈ।












