
ਚੰਡੀਗੜ੍ਹ (ਦ ਸਟੈਲਰ ਨਿਊਜ਼)। ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਜਸਵਿੰਦਰ ਭੱਲਾ ਦੇ ਮਾਤਾ ਮਾਤਾ ਸਤਵੰਤ ਕੌਰ ਨੇ 87 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਏ ਹਨ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਸ਼ਾਮ 4 ਵਜੇ ਮੋਹਾਲੀ ਦੇ ਬਲੌਂਗੀ ਵਿੱਚ ਕੀਤਾ ਜਾਵੇਗਾ।

ਜਾਣਕਾਰੀ ਅਨੁਸਾਰ ਜਸਵਿੰਦਰ ਭੱਲਾ ਦੀ ਮੌਤ ਤੋਂ ਬਾਅਦ ਮਾਤਾ ਚੁੱਪਚਾਪ ਰਹਿਣ ਲੱਗ ਪਏ ਸਨ ਕਿਉਂਕਿ ਜਸਵਿੰਦਰ ਭੱਲਾ ਨਾਲ ਮਾਤਾ ਦਾ ਬਹੁਤ ਹੀ ਜ਼ਿਆਦਾ ਪਿਆਰ ਸੀ। ਚਾਹੇ ਜਸਵਿੰਦਰ ਭੱਲਾ ਦੇਸ਼ਾਂ-ਵਿਦੇਸ਼ਾਂ ਵਿੱਚ ਸ਼ੂਟਿੰਗ ‘ਤੇ ਹੁੰਦੇ ਸਨ ਤਾਂ ਬਕਾਇਦਾ ਉਹ ਪਹਿਲਾਂ ਆਪਣੀ ਮਾਤਾ ਨਾਲ ਫੋਨ ‘ਤੇ ਗੱਲਬਾਤ ਜ਼ਰੂਰ ਕਰਦੇ ਸਨ। ਪੁੱਤ ਦੀ ਮੌਤ ਦਾ ਸਦਮਾ ਨਾ ਸਹਾਰਦੇ ਹੋਏ ਮਾਤਾ ਨੇ ਵੀ ਇਸ ਫਾਨੀ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ।












