Friday, October 30, 2026
Home Crime SSP ਆਫਿਸ ਦੇ ਬਾਹਰ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ

SSP ਆਫਿਸ ਦੇ ਬਾਹਰ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ

ਮੋਹਾਲੀ (ਦ ਸਟੈਲਰ ਨਿਊਜ਼)। ਮੋਹਾਲੀ ਵਿੱਚ ਐਸਐਸਪੀ ਆਫਿਸ ਦੇ ਬਾਹਰ ਇਕ ਵਿਅਕਤੀ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਰੁੜਕੀ ਦੇ ਰਹਿਣ ਵਾਲੇ ਗੁਰਪ੍ਰੀਤ ਵਜੋਂ ਹੋਈ ਹੈ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਫਾਇਰਿੰਗ ਦੀ ਸੂਚਨਾ ਮਿਲਦੇ ਹੀ ਥਾਣਾ ਸੋਹਾਣਾ ਦੀ ਪੁਲਿਸ ਅਤੇ ਉੱਚ ਅਧਿਕਾਰੀ ਤੁਰੰਤ ਮੌਕੇ ’ਤੇ ਪਹੁੰਚ ਗਏ।

Advertisements

ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਾਰੇ ਗੇਟ ਬੰਦ ਕਰ ਦਿੱਤੇ ਗਏ ਅਤੇ ਕੁਝ ਸਮੇਂ ਲਈ ਕਿਸੇ ਵੀ ਵਿਅਕਤੀ ਨੂੰ ਅੰਦਰ ਜਾਂ ਬਾਹਰ ਜਾਣ ਦੀ ਆਗਿਆ ਨਹੀਂ ਦਿੱਤੀ ਗਈ। ਪੁਲਿਸ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

LEAVE A REPLY

Please enter your comment!
Please enter your name here