Tuesday, October 27, 2026
Home National ਭਾਰਤੀ ਐਥਲੀਟ ਤੇ ਓਲੰਪਿਕ ਐਸੋਸੀਏਸ਼ਨ ਦੀ ਪ੍ਰਧਾਨ ਪੀ.ਟੀ. ਊਸ਼ਾ ਦੇ ਪਤੀ ਦਾ...

ਭਾਰਤੀ ਐਥਲੀਟ ਤੇ ਓਲੰਪਿਕ ਐਸੋਸੀਏਸ਼ਨ ਦੀ ਪ੍ਰਧਾਨ ਪੀ.ਟੀ. ਊਸ਼ਾ ਦੇ ਪਤੀ ਦਾ ਦੇਹਾਂਤ

ਦਿੱਲੀ (ਦ ਸਟੈਲਰ ਨਿਊਜ਼)। ਮਹਾਨ ਭਾਰਤੀ ਐਥਲੀਟ ਅਤੇ ਭਾਰਤੀ ਓਲੰਪਿਕ ਐਸੋਸੀਏਸ਼ਨ (IOA) ਦੀ ਪ੍ਰਧਾਨ ਪੀ.ਟੀ. ਊਸ਼ਾ ਦੇ ਪਤੀ ਵੀ. ਸ਼੍ਰੀਨਿਵਾਸਨ ਦਾ 67 ਸਾਲਾ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਹ ਪਿਛਲੇ ਕਈ ਸਾਲਾਂ ਤੋਂ ਪੀ.ਟੀ. ਊਸ਼ਾ ਦੇ ਨਿੱਜੀ ਅਤੇ ਪੇਸ਼ੇਵਰ ਜੀਵਨ ਵਿੱਚ ਉਨ੍ਹਾਂ ਦਾ ਸਭ ਤੋਂ ਵੱਡਾ ਸਹਾਰਾ ਸਨ।

Advertisements

ਜਾਣਕਾਰੀ ਅਨੁਸਾਰ, ਸ਼੍ਰੀਨਿਵਾਸਨ ਕੇਰਲ ਦੇ ਕੋਜ਼ੀਕੋਡ ਜ਼ਿਲ੍ਹੇ ਦੇ ਪਯੋਲੀ ਵਿੱਚ ਆਪਣੇ ਨਿਵਾਸ ਸਥਾਨ ‘ਤੇ ਸਨ। ਸ਼ੁੱਕਰਵਾਰ ਤੜਕੇ ਉਹ ਅਚਾਨਕ ਬੇਹੋਸ਼ ਹੋ ਕੇ ਡਿੱਗ ਪਏ। ਉਨ੍ਹਾਂ ਨੂੰ ਤੁਰੰਤ ਨਜ਼ਦੀਕੀ ਨਿੱਜੀ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਜਿਸ ਸਮੇਂ ਇਹ ਦੁਖਦਾਈ ਘਟਨਾ ਵਾਪਰੀ, ਪੀ.ਟੀ. ਊਸ਼ਾ ਸੰਸਦ ਦੇ ਚੱਲ ਰਹੇ ਸੈਸ਼ਨ ਵਿੱਚ ਹਿੱਸਾ ਲੈਣ ਲਈ ਦਿੱਲੀ ਵਿੱਚ ਸਨ।

LEAVE A REPLY

Please enter your comment!
Please enter your name here