Monday, October 19, 2026
Home Crime ਭੂਆ ਨੂੰ ਮਿਲਣ ਆਏ ਨੌਜਵਾਨ ਦਾ ਗੋਲੀ ਮਾਰ ਕੇ ਕਤਲ

ਭੂਆ ਨੂੰ ਮਿਲਣ ਆਏ ਨੌਜਵਾਨ ਦਾ ਗੋਲੀ ਮਾਰ ਕੇ ਕਤਲ

ਤਰਨਤਾਰਨ (ਦ ਸਟੈਲਰ ਨਿਊਜ਼)। ਤਰਨਤਾਰਨ ਦੇ ਪਿੰਡ ਬਾਕੀਪੁਰ ਵਿੱਚ ਭੂਆ ਨੂੰ ਮਿਲਣ ਆਏ ਨੌਜਵਾਨਾਂ ਨੂੰ ਪਿੰਡ ਦੇ ਮੁੰਡਿਆਂ ਨੇ ਰੰਜਿਸ਼ ਤਹਿਤ ਘੇਰ ਕੇ ਕੁੱਟਮਾਰ ਕੀਤੀ ਅਤੇ ਫਿਰ ਇੱਕ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਰਾਣਾ ਸਿੰਘ ਪਿੰਡ ਸੁਰਸਿੰਘ ਵੱਜੋਂ ਹੋਈ ਹੈ। ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਉਹ ਘਰੋਂ ਆਪਣੇ ਭਰਾ ਸਮੇਤ ਚਾਰ ਜਾਣੇ ਗੁਰਦੁਆਰਾ ਸਾਹਿਬ ਮੱਥਾ ਟੇਕਣ ਲਈ ਆਏ ਸਨ। ਰਸਤੇ ਵਿੱਚ ਉਹ ਆਪਣੀ ਭੂਆ ਨੂੰ ਮਿਲਣ ਲਈ ਚੱਲੇ ਗਏ। 

Advertisements

ਜਦੋਂ ਉਹ ਭੂਆ ਨੂੰ ਮਿਲਕੇ ਨਿਕਲੇ ਤਾਂ ਬਾਕੀਪੁਰ ਦੇ ਮੁੰਡੇ ਵੰਸ਼ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਉਨ੍ਹਾਂ ਨੂੰ ਘੇਰ ਕੇ ਕੁੱਟਮਾਰ ਕੀਤੀ ਅਤੇ ਗੋਲੀ ਮਾਰ ਕੇ ਰਾਣੇ ਦਾ ਕਤਲ ਕਰ ਦਿੱਤਾ। ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਸਾਲ ਪਹਿਲਾਂ ਬਾਕੀਪੁਰ ਦੇ ਮੁੰਡਿਆਂ ਵੰਸ਼ ਅਤੇ ਉਸਦੇ ਸਾਥੀਆਂ ਵੱਲੋਂ ਉਸਦੀ ਭੈਣ ਨੂੰ ਛੇੜਿਆ ਸੀ। ਜਿਸ ‘ਤੇ ਉਨ੍ਹਾਂ ਵੱਲੋਂ ਉਕਤ ਨੌਜਵਾਨਾਂ ਨੂੰ ਘੇਰ ਕੇ ਆਪਣੀ ਭੈਣ ਕੋਲੋਂ ਮੁਆਫ਼ੀ ਮੰਗਵਾਈ ਸੀ। 

ਉਸੇ ਰੰਜਿਸ਼ ਦੇ ਤਹਿਤ ਉਕਤ ਨੌਜਵਾਨਾਂ ਨੇ ਆਪਣੇ 15 ਤੋਂ 20 ਸਾਥੀਆਂ ਸਮੇਤ ਉਨ੍ਹਾਂ ਨੂੰ ਘੇਰ ਕੇ ਉਨ੍ਹਾਂ ‘ਤੇ ਗੋਲੀਆਂ ਚਲਾਈਆਂ ਗਈਆਂ। ਮ੍ਰਿਤਕ ਦੇ ਭਰਾਂ ਨੇ ਇਨਸਾਫ ਦੀ ਮੰਗ ਕੀਤੀ ਹੈ। ਉਧਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

LEAVE A REPLY

Please enter your comment!
Please enter your name here