
ਬਠਿੰਡਾ (ਦ ਸਟੈਲਰ ਨਿਊਜ਼)। ਬਠਿੰਡਾ ਤੋਂ ਗੁਰੂ ਰਵੀਦਾਸ ਜੀ ਦੇ ਜਨਮ ਦਿਹਾੜੇ ਮੌਕੇ ਤੇ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਬਨਾਰਸ ਤੱਕ ਸਪੈਸ਼ਲ ਟ੍ਰੇਨ ਚਲਾਉਣ ਦੀ ਅਪੀਲ ਕੀਤੀ ਹੈ। ਇਸ ਦੇ ਲਈ MP ਹਰਸਿਮਰਤ ਕੌਰ ਬਾਦਲ ਨੇ ਰੇਲਵੇ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਇੱਕ ਪੱਤਰ ਲਿਖਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਨੂੰ ਕਿਰਾਏ ਵਿੱਚ 50 ਫੀਸਦੀ ਛੋਟ ਦਿੱਤੀ ਜਾਵੇ।

MP ਹਰਸਿਮਰਤ ਕੌਰ ਬਾਦਲ ਨੇ ਰੇਲਵੇ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਅਪੀਲ ਕੀਤੀ ਹੈ ਕਿ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਜਿਹੜੇ ਸਮਾਗਮ 30 ਜਨਵਰੀ ਤੋਂ 10 ਫਰਵਰੀ ਤੱਕ ਵਾਰਾਣਸੀ ਵਿਖੇ ਮਨਾਏ ਜਾ ਰਹੇ ਹਨ, ਲਈ ਬਠਿੰਡਾ-ਬਨਾਰਸ ਐਕਸਪ੍ਰੈੱਸ ਨੂੰ ਵਿਸ਼ੇਸ਼ ਰੇਲਗੱਡੀ ਵਜੋਂ ਚਲਾਇਆ ਜਾਵੇ ਤਾਂ ਜੋ ਸੰਗਤਾਂ ਨੂੰ ਸਮਾਗਮਾਂ ‘ਤੇ ਪਹੁੰਚਣ ਲਈ ਸਹੂਲਤ ਮੁਹੱਈਆ ਹੋ ਸਕੇ।











