Sunday, October 25, 2026
Home Chandigarh ਸੜਕ ਹਾਦਸੇ ‘ਚ 3 ਵਿਅਕਤੀਆਂ ਦੀ ਮੌਤ, ਕਈ ਜ਼ਖ਼ਮੀ  

ਸੜਕ ਹਾਦਸੇ ‘ਚ 3 ਵਿਅਕਤੀਆਂ ਦੀ ਮੌਤ, ਕਈ ਜ਼ਖ਼ਮੀ  

ਜੀਰਕਪੁਰ (ਦ ਸਟੈਲਰ ਨਿਊਜ਼)। ਪੀਆਰ-7 ਏਅਰਪੋਰਟ ਰੋਡ ‘ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਫਾਰਚੂਨਰ ਗੱਡੀ ਵਿੱਚ ਸਵਾਰ ਤਿੰਨ ਵਿਅਕਤੀਆਂ ਦੀ ਮੌਕੇ ‘ਤੇ ਮੌਤ ਹੋ ਗਈ, ਜਦਕਿ ਕਈ ਹੋਰ ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। 

Advertisements

ਹਾਦਸੇ ਕਾਰਨ ਇਲਾਕੇ ਵਿੱਚ ਅਫ਼ਰਾ-ਤਫ਼ਰੀ ਮਚ ਗਈ ਅਤੇ ਲੰਮਾ ਟ੍ਰੈਫਿਕ ਜਾਮ ਲੱਗ ਗਿਆ। ਜਾਣਕਾਰੀ ਅਨੁਸਾਰ ਤੇਜ਼ ਰਫ਼ਤਾਰ ਫਾਰਚੂਨਰ ਕਾਰ ਪਹਿਲਾਂ ਸਵਾਰੀਆਂ ਨਾਲ ਭਰੇ ਇੱਕ ਆਟੋ ਨਾਲ ਟਕਰਾ ਗਈ। ਟੱਕਰ ਤੋਂ ਬਾਅਦ ਫਾਰਚੂਨਰ ਗੱਡੀ ਬੇਕਾਬੂ ਹੋ ਕੇ ਸੜਕ ਕਿਨਾਰੇ ਖੜੇ ਟਰਾਲੇ ਨਾਲ ਜਾ ਵੜੀ। ਟੱਕਰ ਇੰਨੀ ਜ਼ੋਰਦਾਰ ਸੀ ਕਿ ਫਾਰਚੂਨਰ ਬੁਰੀ ਤਰ੍ਹਾਂ ਨੁਕਸਾਨੀ ਗਈ। ਚਸ਼ਮਦੀਦਾਂ ਨੇ ਦੱਸਿਆ ਕਿ ਫਾਰਚੂਨਰ ਬਹੁਤ ਤੇਜ਼ ਰਫ਼ਤਾਰ ਵਿੱਚ ਸੀ ਅਤੇ ਡਰਾਈਵਰ ਵਾਹਨ ‘ਤੇ ਕੰਟਰੋਲ ਨਹੀਂ ਰੱਖ ਸਕਿਆ।

ਦੱਸ ਦਈਏ ਕਿ ਹਾਦਸੇ ਵਿੱਚ ਫਾਰਚੂਨਰ ਵਿੱਚ ਸਵਾਰ ਕੁਝ ਮਹਿਲਾਵਾਂ ਅਤੇ ਬੱਚੇ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਐਂਬੂਲੈਂਸਾਂ ਰਾਹੀਂ ਨੇੜਲੇ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ। ਆਟੋ ਵਿੱਚ ਸਵਾਰ ਜ਼ਖ਼ਮੀਆਂ ਦੀ ਹਾਲਤ ਵੀ ਨਾਜ਼ੁਕ ਦੱਸੀ ਜਾ ਰਹੀ ਹੈ।

ਟੱਕਰ ਤੋਂ ਬਾਅਦ ਫਾਰਚੂਨਰ ਦਾ ਡਰਾਈਵਰ ਗੱਡੀ ਅੰਦਰ ਫਸ ਗਿਆ, ਜਿਸ ਨੂੰ ਪੁਲਿਸ ਅਤੇ ਸਥਾਨਕ ਲੋਕਾਂ ਨੇ ਕਰੀਬ ਅੱਧੇ ਘੰਟੇ ਦੀ ਮੁਸ਼ਕਤ ਮਗਰੋਂ ਬਾਹਰ ਕੱਢਿਆ।  ਸੂਚਨਾ ਮਿਲਦੇ ਹੀ ਥਾਣਾ ਜ਼ੀਰਕਪੁਰ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕਾਂ ਦੀ ਪਛਾਣ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here