Tuesday, October 27, 2026
Home Crime ਸਿੱਖ ਟੈਕਸੀ ਡਰਾਈਵਰ ਤੇ ਤਸ਼ੱਦਦ, ਪਰਿਵਾਰ ਵੱਲੋਂ ਪ੍ਰਦਰਸ਼ਨ ਕਰਨ ਤੇ ਪੁਲਿਸ ਮੁਲਾਜ਼ਮ...

ਸਿੱਖ ਟੈਕਸੀ ਡਰਾਈਵਰ ਤੇ ਤਸ਼ੱਦਦ, ਪਰਿਵਾਰ ਵੱਲੋਂ ਪ੍ਰਦਰਸ਼ਨ ਕਰਨ ਤੇ ਪੁਲਿਸ ਮੁਲਾਜ਼ਮ ਸਸਪੈਂਡ

ਲੁਧਿਆਣਾ (ਦ ਸਟੈਲਰ ਨਿਊਜ਼)।  ਕੁਝ ਦਿਨ ਪਹਿਲਾਂ ਲੁਧਿਆਣਾ ਵਿੱਚ ਟੈਕਸੀ ਡਰਾਈਵਰ ਨਾਲ ਵਿਵਾਦ ਦੇ ਮਾਮਲੇ ਤੋਂ ਬਾਅਦ ਟੈਕਸੀ ਡਰਾਈਵਰ ‘ਤੇ ਪੁਲਿਸ ਵੱਲੋਂ ਤਸ਼ੱਦਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਸਮੇਤ ਜਥੇਬੰਦੀਆਂ ਨੇ ਭਾਰਤ ਨਗਰ ਚੌਂਕ ਨੂੰ ਜਾਮ ਕਰ ਦਿੱਤਾ। ਉਹਨਾਂ ਦੱਸਿਆ ਕਿ ਇਹ ਮਾਮਲਾ ਗੱਡੀ ‘ਤੇ ਲੱਗੀ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਫੋਟੋ ਤੋਂ ਵਧਿਆ। ਜਿੱਥੇ ਕੁਝ ਪੋਲੀਟੀਕਲ ਬੈਕਗਰਾਊਡ ਦੇ  ਲੋਕਾਂ ਨੇ ਟੈਕਸੀ ਡਰਾਈਵਰ ਰਣਜੋਤ ਸਿੰਘ ਦੇ ਉੱਪਰ ਤਸ਼ੱਦਦ ਕੀਤਾ। ਇਸ ਦੌਰਾਨ ਪੁਲਿਸ ਨੇ ਨੌਜਵਾਨ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਹੈ। ਪਰਿਵਾਰ ਨੇ ਕਿਹਾ ਕਿ ਨੌਜਵਾਨ ਨੂੰ ਇਨਸਾਫ ਦਵਾਉਣ ਲਈ ਉਹਨਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ।

Advertisements

ਦੱਸ ਦਈਏ ਕਿ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਉਕਤ ਮੁਲਾਜ਼ਮਾਂ ਨੂੰ ਸਸਪੈਂਡ ਕਰਨ ਦੀ ਗੱਲ ਕਹੀ ਹੈ ਅਤੇ ਕਿਹਾ ਕਿ ਫਿਲਹਾਲ ਮਾਮਲੇ ਦੀ ਜਾਂਚ ਚੱਲ ਰਹੀ ਹੈ। ਏਸੀਪੀ ਨੇ ਕਿਹਾ ਕਿ ਇਸ ਨੇ ਜੀਵਨਲੀਲ੍ਹਾ ਸਮਾਪਤ ਕਰਨ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਦੇ ਨਾਲ ਵਿਵਾਦ ਹੋਇਆ, ਜਿਸ ਤੋਂ ਬਾਅਦ ਇਸਦਾ ਮੁੜ ਤੋਂ ਮੈਡੀਕਲ ਕਰਵਾਇਆ ਗਿਆ ਅਤੇ ਇਸ ਦੇ ਮੈਡੀਕਲ ਰਿਪੋਰਟ ਵਿੱਚ ਡਰਿੰਕ ਕੀਤੀ ਪਾਈ ਗਈ। ਉਹਨਾਂ ਕਿਹਾ ਕਿ ਇਸ ਦੌਰਾਨ ਨੌਜਵਾਨ ਦੇ ਸੱਟਾਂ ਵੀ ਲੱਗੀਆਂ ਹਨ ਪਰ ਇਸ ਨੂੰ ਲੈ ਕੇ ਹੁਣ ਪਰਿਵਾਰਿਕ ਮੈਂਬਰ ਕਾਰਵਾਈ ਦੀ ਮੰਗ ਕਰ ਰਹੇ ਹਨ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਉਹਨਾਂ ਨੇ ਤਸ਼ੱਦਦ ਕਰਨ ਵਾਲੇ ਮੁਲਾਜ਼ਮਾਂ ਨੂੰ ਸਸਪੈਂਡ ਕਰ ਦਿੱਤਾ ਹੈ ਅਤੇ ਇਸ ਮਾਮਲੇ ਸਬੰਧੀ ਫਿਲਹਾਲ ਜਾਂਚ ਜਾਰੀ ਹੈ। ਉਹਨਾਂ ਕਿਹਾ ਕਿ ਸੀਸੀਟੀਵੀ ਵੀਡੀਓ ਵੀ ਉਸ ਦਿਨ ਦੀ ਸਾਹਮਣੇ ਆਈ ਹੈ, ਜਿਸ ਨੂੰ ਅਫੈਂਸ ਦੇ ਤੌਰ ‘ਤੇ ਵਰਤਿਆ ਜਾਵੇਗਾ।

LEAVE A REPLY

Please enter your comment!
Please enter your name here