
ਲੁਧਿਆਣਾ (ਦ ਸਟੈਲਰ ਨਿਊਜ਼)। ਕੈਨੇਡਾ ਦੇ ਕੈਲਗਰੀ ਵਿੱਚ ਇੱਕ ਪੰਜਾਬੀ ਪਤੀ-ਪਤਨੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਜੋੜਾ, ਲੁਧਿਆਣਾ ਜ਼ਿਲ੍ਹੇ ਦੇ ਜਗਰਾਓਂ ਦੇ ਪਿੰਡ ਚੌਕੀਮਾਨ ਨਾਲ ਸਬੰਧਤ ਸੀ, ਜਿਨ੍ਹਾਂ ਦੀ ਪਛਾਣ ਏਕਮਵੀਰ ਸਿੰਘ ਤੇ ਉਸ ਦੀ ਪਤਨੀ ਜੈਸਮੀਨ ਕੌਰ ਵੱਜੋਂ ਹੋਈ ਹੈ। ਕੈਨੇਡਾ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਜਾਂਚ ਸ਼ੁਰੂ ਜਾਰੀ ਹੈ।

ਮ੍ਰਿਤਕ ਜੋੜੇ ਦੀ ਮੌਤ ਦੇ ਕਾਰਨਾਂ ਨੂੰ ਲੈ ਕੇ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪਹਿਲੀ ਨਜ਼ਰ ਵਿੱਚ ਇਹ ਮਾਮਲਾ ਕਤਲ ਦਾ ਸਾਹਮਣੇ ਆ ਰਿਹਾ ਹੈ। ਹਾਲਾਂਕਿ, ਇਸ ਬਾਰੇ ਪੁਲਿਸ ਵੱਲੋਂ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ।












