Sunday, October 25, 2026
Home Crime ਸੰਘਣੀ ਧੁੰਦ ਕਾਰਨ ਵਾਪਰਿਆ ਸੜਕ ਹਾਦਸਾ, 4 ਦੀ ਮੌਤ

ਸੰਘਣੀ ਧੁੰਦ ਕਾਰਨ ਵਾਪਰਿਆ ਸੜਕ ਹਾਦਸਾ, 4 ਦੀ ਮੌਤ

ਮੱਧ ਪ੍ਰਦੇਸ਼ (ਦ ਸਟੈਲਰ ਨਿਊਜ਼)। ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ਸੰਘਣੀ ਧੁੰਦ ਦੌਰਾਨ ਸੜਕ ਹਾਦਸਾ ਵਾਪਰਿਆ। ਇਹ ਹਾਦਸਾ ਭਿੰਡ ਰੋਡ ਹਾਈਵੇਅ ‘ਤੇ ਬੰਟੂ ਢਾਬੇ ਦੇ ਸਾਹਮਣੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਇੱਕ ਵੈਗਨਆਰ ਕਾਰ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਜਬਰਦਸਤ ਸੀ ਕਿ ਕਾਰਸਵਾਰ ਚਾਰ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਦੋ ਔਰਤਾਂ ਅਤੇ ਦੋ ਪੁਰਸ਼ ਸ਼ਾਮਲ ਸਨ।

Advertisements

ਇਹ ਸਾਰੇ ਭਿੰਡ ਜ਼ਿਲ੍ਹੇ ਦੇ ਰਹਿਣ ਵਾਲੇ ਹਨ। ਸਵੇਰੇ 8 ਵਜੇ ਦੇ ਕਰੀਬ, ਜਦੋਂ ਉਨ੍ਹਾਂ ਦੀ ਕਾਰ ਬੰਟੂ ਢਾਬੇ ਦੇ ਨੇੜੇ ਪਹੁੰਚੀ, ਤਾਂ ਪਿੱਛੇ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਟਰੱਕ ਦਿੱਤਾ। ਪੁਲਿਸ ਅਨੁਸਾਰ ਮ੍ਰਿਤਕਾਂ ਦੀ ਪਛਾਣ ਸੌਰਭ ਸ਼ਰਮਾ ਵਾਸੀ ਮਹਿਗਾਂਵ , ਜੋਤੀ ਯਾਦਵ, ਭੂਰੇ ਪ੍ਰਜਾਪਤੀ ਅਤੇ ਉਮਾ ਰਾਠੌਰ ਪਤਨੀ ਰਾਮ ਰਾਠੌਰ ਵਾਸੀ ਭਿੰਡ ਵਜੋਂ ਹੋਈ ਹੈ।

LEAVE A REPLY

Please enter your comment!
Please enter your name here