Tuesday, October 13, 2026
Home Crime ਬੱਸ ਦੀ ਲਪੇਟ ‘ਚ ਆਉਣ ਕਾਰਨ ਪੁਲਿਸ ਇੰਸਪੈਕਟਰ ਦੀ ਮੌਤ

ਬੱਸ ਦੀ ਲਪੇਟ ‘ਚ ਆਉਣ ਕਾਰਨ ਪੁਲਿਸ ਇੰਸਪੈਕਟਰ ਦੀ ਮੌਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਗਵਾੜਾ-ਹੁਸ਼ਿਆਰਪੁਰ ਰੋਡ ‘ਤੇ ਇਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਬੱਸ ਦੀ ਲਪੇਟ ਵਿੱਚ ਆਉਣ ਨਾਲ ਇੱਕ ਪੁਲਿਸ ਇੰਸਪੈਕਟਰ ਦੀ ਮੌਤ ਹੋ ਗਈ ਹੈ। ਜਾਣਕਾਰੀ ਦਿੰਦਿਆਂ ਪਿੰਡ ਲੱਖਪੁਰ ਦੇ ਰਹਿਣ ਵਾਲੇ ਨਿਰਮਲਜੀਤ ਨੇ ਦੱਸਿਆ ਕਿ ਜਦੋਂ ਉਹ ਘਰ ਪਰਤ ਰਿਹਾ ਸੀ ਤਾਂ ਉਸ ਨੇ ਦੇਖਿਆ ਕਿ ਇੱਕ ਵਿਅਕਤੀ ਬੱਸ ਦੀ ਟੱਕਰ ਤੋਂ ਬਾਅਦ ਸੜਕ ‘ਤੇ ਜ਼ਖਮੀ ਹਾਲਤ ਵਿੱਚ ਪਿਆ ਸੀ। 

Advertisements

ਉਸ ਨੇ ਤੁਰੰਤ ਪੀੜਤ ਨੂੰ ਆਪਣੀ ਨਿੱਜੀ ਗੱਡੀ ਵਿੱਚ ਸਿਵਲ ਹਸਪਤਾਲ ਫਗਵਾੜਾ ਪਹੁੰਚਾਇਆ,ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਇੰਸਪੈਕਟਰ ਰਾਜਵਿੰਦਰ ਸਿੰਘ ਵਜੋਂ ਹੋਈ ਹੈ,ਜੋ ਹੁਸ਼ਿਆਰਪੁਰ ਦੇ ਖੁਸ਼ਾਲਪੁਰ ਦਾ ਰਹਿਣ ਵਾਲਾ ਸੀ ਅਤੇ ਜਲੰਧਰ ਵਿਖੇ ਪੰਜਾਬ ਆਰਮਡ ਪੁਲੀਸ (PAP) ਵਿੱਚ ਤਾਇਨਾਤ ਦੱਸਿਆ ਜਾ ਰਿਹਾ ਹੈ।

LEAVE A REPLY

Please enter your comment!
Please enter your name here