Monday, October 19, 2026
Home International 21 ਸਾਲਾਂ ਨੌਜਵਾਨ ਹਰਦੀਪ ਦੀ ਦੁਬਈ ‘ਚ ਮੌਤ

21 ਸਾਲਾਂ ਨੌਜਵਾਨ ਹਰਦੀਪ ਦੀ ਦੁਬਈ ‘ਚ ਮੌਤ

ਬਰਨਾਲਾ (ਦ ਸਟੈਲਰ ਨਿਊਜ਼)। ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਸਹਿਜੜਾ ਦੇ ਇਕ ਮਜ਼ਦੂਰ ਪਰਿਵਾਰ ਦੇ 21 ਸਾਲਾ ਨੌਜਵਾਨ ਹਰਦੀਪ ਸਿੰਘ ਦੀ ਦੁਬਈ ਵਿੱਚ ਅਚਾਨਕ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਹਰਬੰਸ ਸਿੰਘ ਅਤੇ ਮਾਤਾ ਕੁਲਵੰਤ ਕੌਰ ਨੇ ਦਸਿਆ ਕਿ ਉਨ੍ਹਾਂ ਦਾ ਪੁੱਤਰ ਪਰਿਵਾਰ ਦੀ ਮਾਲੀ ਹਾਲਤ ਸੁਧਾਰਨ ਲਈ ਕਰਜ਼ਾ ਚੁੱਕ ਕੇ ਕਰੀਬ ਪੰਜ ਮਹੀਨੇ ਪਹਿਲਾਂ ਦੁਬਈ ਦੇ ਸ਼ਾਰਜਾਹ ਸ਼ਹਿਰ ਵਿਚ ਮਜ਼ਦੂਰੀ ਕਰਨ ਗਿਆ ਸੀ।

Advertisements

ਪਰਿਵਾਰ ਨੇ ਦਸਿਆ ਹਰਦੀਪ ਸਿੰਘ ਦੀ ਮੌਤ ਦੇ ਅਸਲ ਕਾਰਨਾਂ ਬਾਰੇ ਕੋਈ ਪੱਕੀ ਜਾਣਕਾਰੀ ਨਹੀਂ ਮਿਲੀ ਹੈ। ਦਸਿਆ ਜਾ ਰਿਹਾ ਕਿ ਪੋਸਟਮਾਰਟਮ ਅਤੇ ਹੋਰ ਕਾਗ਼ਜ਼ੀ ਕਾਰਵਾਈ ਵਿਦੇਸ਼ ਵਿਚ ਜਾਰੀ ਹੋਣ ਕਾਰਨ ਲਾਸ਼ ਭਾਰਤ ਲਿਆਂਦੇ ਜਾਣ ਵਿਚ ਹੋਰ ਦੇਰੀ ਹੋ ਰਹੀ ਹੈ। ਉਨ੍ਹਾਂ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਕੋਲ ਅਪੀਲ ਕੀਤੀ ਕਿ ਹਰਦੀਪ ਸਿੰਘ ਦੀ ਲਾਸ਼ ਨੂੰ ਦੁਬਈ ਤੋਂ ਪਿੰਡ ਸਹਿਜੜਾ ਵਿਖੇ ਲਿਆਂਦਾ ਜਾਵੇ।
 

LEAVE A REPLY

Please enter your comment!
Please enter your name here