Thursday, October 22, 2026
Home Crime ਗਲੀ ‘ਚ ਖੜ੍ਹੇ ਨੌਜਵਾਨ ਨੂੰ ਗੋਲੀ ਮਾਰ ਕੇ ਕੀਤਾ ਜ਼ਖਮੀ

ਗਲੀ ‘ਚ ਖੜ੍ਹੇ ਨੌਜਵਾਨ ਨੂੰ ਗੋਲੀ ਮਾਰ ਕੇ ਕੀਤਾ ਜ਼ਖਮੀ

ਤਰਨਤਾਰਨ (ਦ ਸਟੈਲਰ ਨਿਊਜ਼)। ਤਰਨਤਾਰਨ ਦੇ ਪਿੰਡ ਨਾਗੋਕੇ ਵਿਖੇ ਦਿਨ ਦਿਹਾੜੇ ਗੋਲੀਆ ਚਲੱਣ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਨੌਜਵਾਨ ਨੂੰ ਗੋਲੀਆਂ ਮਾਰ ਕੇ ਜ਼ਖਮੀ ਕਰ ਦਿੱਤਾ ਗਿਆ। ਨੌਜਵਾਨ ਦੀ ਪਹਿਚਾਣ ਸਿਮਰਨਜੀਤ ਸਿੰਘ ਵਜੋਂ ਹੋਈ ਹੈ ਜਿਸ ਨੂੰ ਇਲਾਜ ਲਈ ਅੰਮ੍ਰਿਤਸਰ ਹਸਪਤਾਲ ਵਿਖੇ ਲਿਜਾਇਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Advertisements

ਜਾਣਕਾਰੀ ਦਿੰਦੇ ਹੋਏ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਹਨਾਂ ਦਾ ਲੜਕਾ ਰੋਜ਼ਾਨਾ ਦੀ ਤਰ੍ਹਾਂ ਕੰਮ ‘ਤੇ ਜਾਣ ਲੱਗਾ ਸੀ ਅਤੇ ਉਹ ਗਲੀ ਵਿੱਚ ਖੜ੍ਹਾ ਸੀ ਤਾਂ ਪਿੰਡ ਦੇ ਹੀ ਕਿਸੇ ਨੌਜਵਾਨ ਵੱਲੋਂ ਆ ਕੇ ਉਸਦੀ ਲੱਤ ਵਿੱਚ ਗੋਲੀ ਮਾਰ ਕੇ ਉਸਨੂੰ ਜ਼ਖਮੀ ਕਰ ਦਿੱਤਾ ‘ਤੇ ਮੌਕੇ ਤੋਂ ਫਰਾਰ ਹੋ ਗਿਆ। ਉਹਨਾਂ ਨੇ ਕਿਹਾ ਕਿ ਉਹਨਾਂ ਦਾ ਕਿਸੇ ਨਾਲ ਵੀ ਕੋਈ ਵੈਰ ਵਿਰੋਧ ਨਹੀਂ ਹੈ ਪਰਿਵਾਰ ਵੱਲੋਂ ਇਨਸਾਫ ਦੀ ਮੰਗ ਕੀਤੀ ਗਈ ਹੈ। ਥਾਣਾ ਵੈਰੋਵਾਲ ਦੀ ਪੁਲਿਸ ਮੁਲਾਜ਼ਮ ਮੌਕਾ ਦੇਖ ਗਏ ਹਨ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here