
ਸ੍ਰੀ ਮੁਕਤਸਰ ਸਾਹਿਬ (ਦ ਸਟੈਲਰ ਨਿਊਜ਼)। ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਭੁੱਲਰ ਕੋਲ ਜੁੜਵਾ ਨਹਿਰਾਂ ‘ਤੇ ਇਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਸਕਾਰਪੀਓ ਅਤੇ ਥਾਰ ਗੱਡੀ ਦੀ ਆਹਮੋ -ਸਾਹਮਣੇ ਭਿਆਨਕ ਟੱਕਰ ਹੋ ਗਈ ਹੈ।

ਹਾਦਸਾ ਇੰਨਾ ਜ਼ੋਰਦਾਰ ਸੀ ਕਿ ਵਾਹਨਾਂ ਦੇ ਏਅਰਬੈਗ ਖੁੱਲ ਗਏ ਅਤੇ ਗੱਡੀਆਂ ਨੂੰ ਕਾਫ਼ੀ ਨੁਕਸਾਨ ਪਹੁੰਚਿਆ। ਗਨੀਮਤ ਇਹ ਰਹੀ ਕਿ ਇਸ ਹਾਦਸੇ ਵਿੱਚ ਕਿਸੇ ਦਾ ਜਾਨੀ ਨੁਕਸਾਨ ਨਹੀਂ ਹੋਇਆ। ਹਾਲਾਂਕਿ ਕੁਝ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।












