Monday, October 19, 2026
Home Crime ਸ਼ਰਧਾਲੂਆਂ ਨਾਲ ਭਰੀ ਬੱਸ ਚਟਾਨ ਨਾਲ ਟਕਰਾਉਣ ਤੋਂ ਬਾਅਦ ਪਲਟੀ, 15 ਦੀ...

ਸ਼ਰਧਾਲੂਆਂ ਨਾਲ ਭਰੀ ਬੱਸ ਚਟਾਨ ਨਾਲ ਟਕਰਾਉਣ ਤੋਂ ਬਾਅਦ ਪਲਟੀ, 15 ਦੀ ਮੌਤ

ਦਿੱਲੀ (ਦ ਸਟੈਲਰ ਨਿਊਜ਼)। ਬ੍ਰਾਜ਼ੀਲ ਵਿੱਚ ਇਕ ਵੱਡਾ ਹਾਦਸਾ ਵਾਪਰਿਆ। ਸ਼ਰਧਾਲੂਆਂ ਨਾਲ ਭਰੀ ਬੱਸ ਚਟਾਨ ਨਾਲ ਟਕਰਾਉਣ ਤੋਂ ਬਾਅਦ ਪਲਟ ਗਈ। ਇਸ ਹਾਦਸੇ ਦੌਰਾਨ 15 ਵਿਅਕਤੀਆਂ ਦੀ ਮੌਤ ਹੋ ਗਈ, ਮ੍ਰਿਤਕਾਂ ਵਿੱਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ। ਬੱਸ ਇੱਕ ਧਾਰਮਿਕ ਮੇਲੇ ਤੋਂ ਵਾਪਸ ਆ ਰਹੀ ਸੀ ਜਦੋਂ ਉਸਨੇ ਆਪਣਾ ਕੰਟਰੋਲ ਗੁਆ ਦਿੱਤਾ ਅਤੇ ਇੱਕ ਚਟਾਨ ਨਾਲ ਟਕਰਾਉਣ ਤੋਂ ਬਾਅਦ ਪਲਟ ਗਈ। ਜਾਣਕਾਰੀ ਅਨੁਸਾਰ ਬੱਸ ਵਿਚ ਲਗਭਗ 30 ਲੋਕ ਸਵਾਰ ਸਨ ।  ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਮ੍ਰਿਤਕਾਂ ’ਚ 5 ਮਰਦ, 7 ਔਰਤਾਂ ਅਤੇ 3 ਬੱਚੇ ਸ਼ਾਮਲ ਹਨ।

Advertisements

ਜਾਣਕਾਰੀ ਅਨੁਸਾਰ ਬੱਸ ਅਵਰ ਲੇਡੀ ਆਫ਼ ਕੈਂਡੇਲੇਰੀਆ ਨਾਮਕ ਇੱਕ ਧਾਰਮਿਕ ਤਿਉਹਾਰ ਤੋਂ ਵਾਪਸ ਆ ਰਹੀ ਸੀ। ਇਹ ਤਿਉਹਾਰ ਹਰ ਸਾਲ 2 ਫਰਵਰੀ ਨੂੰ ਆਉਂਦਾ ਹੈ ਅਤੇ ਬ੍ਰਾਜ਼ੀਲ ਦੇ ਸੀਰਾ ਰਾਜ ਵਿੱਚ ਹਜ਼ਾਰਾਂ ਸ਼ਰਧਾਲੂ ਇਸ ਵਿੱਚ ਸ਼ਾਮਲ ਹੁੰਦੇ ਹਨ। ਅਲਾਗੋਆਸ ਏਵੀਏਸ਼ਨ ਵਿਭਾਗ ਦੇ ਡਾਇਰੈਕਟਰ ਕਰਨਲ ਆਂਡਰੇ ਮਡੇਰੋ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ ਤੁਰੰਤ ਬਚਾਅ ਅਤੇ ਰਾਹਤ ਕਾਰਜ ਸ਼ੁਰੂ ਕੀਤੇ। ਉਨ੍ਹਾਂ ਕਿਹਾ ਕਿ ਬੱਸ ਇੱਕ ਮੋੜ ‘ਤੇ ਸੜਕ ਤੋਂ ਉਤਰ ਗਈ ਅਤੇ ਪਲਟ ਗਈ, ਜਿਸ ਨਾਲ ਬਹੁਤ ਸਾਰੇ ਲੋਕ ਬਾਹਰ ਨਿਕਲ ਗਏ ਜਦਕਿ ਕੁੱਝ ਹੇਝ ਫਸ ਗਏ। ਇਹ ਇੱਕ ਬਹੁਤ ਹੀ ਭਿਆਨਕ ਅਤੇ ਅਸਾਧਾਰਨ ਹਾਦਸਾ ਸੀ ।

LEAVE A REPLY

Please enter your comment!
Please enter your name here