
ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ-ਗੌਰਵ ਮੜੀਆ। ਜਿਲ੍ਹਾ ਕਪੂਰਥਲਾ ਦੇ ਆਬਕਾਰੀ ਅਫਸਰ, ਕਪੂਰਥਲਾ ਸੁਖਜੀਤ ਸਿੰਘ ਚਾਹਲ ਨੇ ਦੱਸਿਆ ਕਿ ਮਾਣਯੋਗ ਉਪ ਕਮਿਸ਼ਨਰ (ਆਬਕਾਰੀ) ਜਲੰਧਰ ਜੋਨ, ਜਲੰਧਰ ਸੁਰਿੰਦਰ ਕੁਮਾਰ ਗਰਗ ਅਤੇ ਸਹਾਇਕ ਕਮਿਸ਼ਨਰ (ਆਬਕਾਰੀ), ਕਪੂਰਥਲਾ ਰੇਂਜ, ਕਪੂਰਥਲਾ ਨਵਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹੇ ਵਿੱਚ ਨਾਜਾਇਜ ਸ਼ਰਾਬ ਦੀ ਰੋਕਥਾਮ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ 3.02.2026 ਨੂੰ ਜਿਲ੍ਹਾ ਕਪੂਰਥਲਾ ਦੇ ਪਿੰਡ ਵਿਲਾ ਕੋਠੀ ਵਿੱਚ ਤਕਰੀਬਨ 1500 ਲੀਟਰ ਲਾਹਨ ਡਰਮ ਅਤੇ ਭੱਠੀ ਬਰਾਮਦ ਕਰਕੇ ਮੌਕੇ ਤੇ ਹੀ ਨਸ਼ਟ ਕਰ ਦਿੱਤੀ ਗਈ।

ਉਨ੍ਹਾਂ ਕਿਹਾ ਕਿ ਆਬਕਾਰੀ ਨਿਰੀਖਕ ਜਤਿੰਦਰਪਾਲ ਸਿੰਘ, ਭੁਲੱਥ ਸਰਕਲ, ਆਬਕਾਰੀ ਨਿਰੀਖਕ ਸਿਮਰਨਪ੍ਰੀਤ ਸਿੰਘ. ਕਪੂਰਥਲਾ ਸਰਕਲ, ਆਬਕਾਰੀ ਨਿਰੀਖਕ ਸਿਮਰਨਪ੍ਰੀਤ ਸਿੰਘ, ਫਗਵਾੜਾ ਵੈਸਟ ਸਰਕਲ, ਪੁਲਿਸ ਸਟਾਫ ਅਤੇ ਲੋਕਲ ਪੁਲਿਸ ਸਟਾਫ ਦੇ ਪੂਰਨ ਸਹਿਯੋਗ ਨਾਲ ਜਿਲ੍ਹਾ ਕਪੂਰਥਲਾ ਦੇ ਪਿੰਡ ਵਿਲਾ ਕੋਠੀ ਵਿਖੇ ਵਿਆਪਕ ਛਾਪੇ ਮਾਰੀ ਕੀਤੀ ਗਈ।












