Friday, October 23, 2026
Home Chandigarh ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਰਾਜਿੰਦਰ ਟੌਹੜਾ ਮੁਅੱਤਲ

ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਰਾਜਿੰਦਰ ਟੌਹੜਾ ਮੁਅੱਤਲ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੁਹਾਲੀ ਦੇ ਫੇਜ਼ ਅੱਠ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਦੀ ਪਿੰਡ ਸੈਣੀਮਾਜਰਾ ਵਿੱਚ ਪੈਂਦੀ 44 ਮਰਲੇ ਬਹੁ-ਕੀਮਤੀ ਜ਼ਮੀਨ ਵੇਚਣ ਦੇ ਮਾਮਲੇ ਵਿੱਚ ਗੁਰਦੁਆਰੇ ਦੇ ਮੈਨੇਜਰ ਰਾਜਿੰਦਰ ਸਿੰਘ ਟੌਹੜਾ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਮੈਨੇਜਰ ਵਿਰੁੱਧ ਕਾਨੂੰਨੀ ਕਾਰਵਾਈ ਦੀ ਹਦਾਇਤ ਕੀਤੀ ਹੈ। ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮਾਮਲੇ ਵਿੱਚ ਜੇ ਮੈਨੇਜਰ ਤੋਂ ਇਲਾਵਾ ਕਿਸੇ ਹੋਰ ਵਿਅਕਤੀ ਦੀ ਸ਼ਮੂਲੀਅਤ ਪਾਈ ਜਾਂਦੀ ਹੈ ਤਾਂ ਉਸ ਵਿਰੁੱਧ ਵਿਭਾਗੀ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Advertisements

ਕਮੇਟੀ ਦੇ ਕਿਸੇ ਵੀ ਅਧਿਕਾਰੀ ਜਾਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਨੂੰ ਇਹ ਅਧਿਕਾਰ ਨਹੀਂ ਹੈ ਕਿ ਉਹ ਆਪਣੇ ਪੱਧਰ ’ਤੇ ਗੁਰੂ ਘਰ ਨਾਲ ਸਬੰਧਤ ਕਿਸੇ ਜਾਇਦਾਦ ਨੂੰ ਵੇਚ ਸਕੇ। ਮੈਨੇਜਰ ਨੇ ਬਿਨਾਂ ਕਿਸੇ ਦਫ਼ਤਰੀ ਪ੍ਰਵਾਨਗੀ ਦੇ ਗੁਰਦੁਆਰਾ ਅੰਬ ਸਾਹਿਬ ਦੀ ਪਿੰਡ ਸੈਣੀਮਾਜਰਾ ਦੀ ਜ਼ਮੀਨ 1.32 ਕਰੋੜ ਰੁਪਏ ਵਿੱਚ ਵੇਚ ਦਿੱਤੀ, ਜਿਸ ਦੀ ਰਜਿਸਟਰੀ 2 ਦਸੰਬਰ 2025 ਨੂੰ 4 ਜਣਿਆਂ ਦੇ ਨਾਮ ਧੋਖੇ ਨਾਲ ਕੀਤੀ ਗਈ। ਮੈਨੇਜਰ ਵੱਲੋਂ ਸ਼੍ਰੋਮਣੀ ਕਮੇਟੀ ਦਾ ਜਾਅਲੀ ਸਰਟੀਫਿਕੇਟ ਤਿਆਰ ਕਰਕੇ ਜ਼ਮੀਨ ਦੀ ਰਜਿਸਟਰੀ ਕਰਵਾਈ ਗਈ ਹੈ। ਵਿਭਾਗੀ ਜਾਂਚ ਪੜਤਾਲ ਲਈ ਪੰਜ ਮੈਂਬਰੀ ਕਮੇਟੀ ਬਣਾਈ ਗਈ ਹੈ। ਸਬ-ਕਮੇਟੀ ਦੀ ਰਿਪੋਰਟ ਦੇ ਆਧਾਰ ’ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here