
ਜਲੰਧਰ (ਦ ਸਟੈਲਰ ਨਿਊਜ਼)। ਆਪ ਪਾਰਟੀ ਦੇ ਨੇਤਾ ਲੱਕੀ ਓਬਰਾਏ ਦਾ ਜਲੰਧਰ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਮਾਮਲੇ ਸਬੰਧੀ ਸੀਸੀਟੀਵੀ ਫੁਟੇਜ ਸਾਹਮਣੇ ਆਇਆ ਹੈ। ਜਿਸ ਵਿੱਚ ਸਕੂਟਰ ‘ਤੇ ਸਵਾਰ ਹਮਲਾਵਰਾਂ ਨੇ ਉਨ੍ਹਾਂ ‘ਤੇ 8 ਤੋਂ 10 ਗੋਲੀਆਂ ਚਲਾਈਆਂ ਗਈਆਂ। ਜਿਸ ਕਾਰਨ ਉਨ੍ਹਾਂ ਦੀ ਇਲਾਜ ਦੌਰਾਨ ਮੌਤ ਹੋ ਗਈ।

ਮਿਲੀ ਜਾਣਕਾਰੀ ਮੁਤਾਬਿਕ ਲੱਕੀ ਓਬਰਾਏ ਮਾਡਲ ਟਾਊਨ ਇਲਾਕੇ ਦੇ ਇੱਕ ਗੁਰਦੁਆਰੇ ਵਿੱਚ ਮੱਥਾ ਟੇਕਣ ਲਈ ਆਏ ਸਨ। ਜਿਵੇਂ ਹੀ ਉਹ ਗੁਰਦੁਆਰੇ ਤੋਂ ਨਿਕਲ ਕੇ ਆਪਣੀ ਥਾਰ ਗੱਡੀ ਵਿੱਚ ਚੜ੍ਹਨ ਹੀ ਵਾਲੇ ਸਨ, ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ।
ਏਡੀਸੀਪੀ ਜਯੰਤ ਪੁਰੀ ਨੇ ਦੱਸਿਆ ਕਿ ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਹਮਲਾਵਰਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਨੂੰ ਟਾਰਗੇਟ ਕਿਲਿੰਗ ਦਾ ਸ਼ੱਕ ਹੈ।












