Monday, October 19, 2026
Home Chandigarh ਕਾਂਗਰਸ ਨੇ ਡਾ. ਨਵਜੋਤ ਕੌਰ ਸਿੱਧੂ ਨੂੰ ਪਾਰਟੀ ‘ਚੋਂ ਕੀਤਾ ਬਾਹਰ      

ਕਾਂਗਰਸ ਨੇ ਡਾ. ਨਵਜੋਤ ਕੌਰ ਸਿੱਧੂ ਨੂੰ ਪਾਰਟੀ ‘ਚੋਂ ਕੀਤਾ ਬਾਹਰ      

ਚੰਡੀਗੜ੍ਹ (ਦ ਸਟੈਲਰ ਨਿਊਜ਼)। ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨੇ ਜਾਣਕਾਰੀ ਦਿੰਦੇ ਹੋਏ ਦਸਿੱਆ ਕਿ ਪੰਜਾਬ ਦੇ ਸਾਬਕਾ ਕ੍ਰਿਕਟਰ ਅਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੂੰ ਪਾਰਟੀ ਵਿੱਚੋਂ ਬਾਹਰ ਕੱਢ ਦਿੱਤਾ ਗਿਆ ਹੈ। ਹਾਲਾਂਕਿ, ਨਵਜੋਤ ਕੌਰ ਸਿੱਧੂ ਨੇ ਹਾਲ ਹੀ ਵਿੱਚ ਪਾਰਟੀ ਛੱਡਣ ਦੇ ਆਪਣੇ ਫੈਸਲੇ ਦਾ ਐਲਾਨ ਕੀਤਾ ਸੀ।

Advertisements

ਭੁਪੇਸ਼ ਬਘੇਲ ਅੱਜ ਅੰਮ੍ਰਿਤਸਰ ਵਿੱਚ ਡਾ. ਰਾਜਕੁਮਾਰ ਵੇਰਕਾ ਦੇ ਘਰ ਪਹੁੰਚੇ, ਜਿੱਥੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕੀਤੀ ਅਤੇ ਕਈ ਮਹੱਤਵਪੂਰਨ ਮੁੱਦਿਆਂ ‘ਤੇ ਪੰਜਾਬ ਅਤੇ ਕੇਂਦਰ ਸਰਕਾਰਾਂ ਨੂੰ ਘੇਰਿਆ। ਭੁਪੇਸ਼ ਬਘੇਲ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਨਵਜੋਤ ਕੌਰ ਸਿੱਧੂ ਨੂੰ ਪਹਿਲਾਂ ਪਾਰਟੀ ਵਿੱਚੋਂ ਮੁਅੱਤਲ ਕੀਤਾ ਗਿਆ ਸੀ, ਜਦੋਂ ਕਿ ਹੁਣ ਉਨ੍ਹਾਂ ਨੂੰ ਕੱਢ ਦਿੱਤਾ ਗਿਆ ਹੈ।

LEAVE A REPLY

Please enter your comment!
Please enter your name here