Thursday, October 22, 2026
Home National ਜੁਮੇ ਦੀ ਨਮਾਜ਼ ਦੌਰਾਨ ਹੋਇਆ ਧਮਾਕਾ, 15 ਦੀ ਮੌਤ, 80 ਜ਼ਖਮੀ

ਜੁਮੇ ਦੀ ਨਮਾਜ਼ ਦੌਰਾਨ ਹੋਇਆ ਧਮਾਕਾ, 15 ਦੀ ਮੌਤ, 80 ਜ਼ਖਮੀ

ਇਸਲਾਮਾਬਾਦ (ਦ ਸਟੈਲਰ ਨਿਊਜ਼)। ਇਸਲਾਮਾਬਾਦ ਵਿੱਚ ਜੁਮੇ ਦੀ ਨਮਾਜ਼ ਦੌਰਾਨ ਇੱਕ ਵੱਡਾ ਧਮਾਕਾ ਹੋਇਆ। ਜਿਸ ਵਿੱਚ 15 ਲੋਕ ਦੀ ਮੌਤ ਹੋ ਗਈ ਅਤੇ 80 ਤੋਂ ਵੱਧ ਜ਼ਖਮੀ ਹੋ ਗਏ। ਧਮਾਕੇ ਨਾਲ ਇਲਾਕੇ ਵਿੱਚ ਅਫ਼ੜਾ ਦਫ਼ੜੀ ਮਚ ਗਈ। ਧਮਾਕੇ ਦੀ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਪੁਲਿਸ ਅਤੇ ਬਚਾਅ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਜਾ ਰਿਹਾ ਹੈ। ਇਹ ਹਮਲਾ ਉਸ ਸਮੇਂ ਹੋਇਆ ਜਦੋਂ ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਸ਼ਵਕਤ ਮਿਰਜ਼ੀਯੋਯੇਵ ਦੋ ਦਿਨਾਂ ਦੇ ਸਰਕਾਰੀ ਦੌਰੇ ‘ਤੇ ਇਸਲਾਮਾਬਾਦ ਵਿੱਚ ਹਨ।

Advertisements

ਇਸ ਦੌਰਾਨ ਇਸਲਾਮਾਬਾਦ ਕੈਪੀਟਲ ਟੈਰੀਟਰੀ ਪੁਲਿਸ ਦੇ ਬੁਲਾਰੇ ਤਾਕੀ ਜਵਾਦ ਨੇ ਕਿਹਾ ਕਿ ਧਮਾਕੇ ਦੀ ਪ੍ਰਕਿਰਤੀ ਦਾ ਪਤਾ ਲਗਾਉਣਾ ਬਹੁਤ ਜਲਦੀ ਹੈ ਅਤੇ ਫੋਰੈਂਸਿਕ ਟੀਮਾਂ ਨੂੰ ਇਹ ਨਿਰਧਾਰਤ ਕਰਨ ਦੀ ਜ਼ਰੂਰਤ ਹੋਏਗੀ ਕਿ ਇਹ ਆਤਮਘਾਤੀ ਹਮਲਾ ਸੀ ਜਾਂ ਬੰਬ ਪਲਾਂਟ ਕੀਤਾ ਗਿਆ ਸੀ। ਹਾਲਾਂਕਿ, ਕੁਝ ਮੀਡੀਆ ਰਿਪੋਰਟਾਂ ਇਸਨੂੰ ਆਤਮਘਾਤੀ ਹਮਲਾ ਕਹਿ ਰਹੀਆਂ ਹਨ। ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਇਸਲਾਮਾਬਾਦ ਦੇ ਪ੍ਰਮੁੱਖ ਹਸਪਤਾਲਾਂ ਵਿੱਚ ਐਮਰਜੈਂਸੀ ਦੀ ਸਥਿਤੀ ਘੋਸ਼ਿਤ ਕਰ ਦਿੱਤੀ ਗਈ ਹੈ। ਪੌਲੀਕਲੀਨਿਕ ਹਸਪਤਾਲ, ਪਾਕਿਸਤਾਨ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (PIMS) ਅਤੇ CDA ਹਸਪਤਾਲ ਨੂੰ ਅਲਰਟ ‘ਤੇ ਰੱਖਿਆ ਗਿਆ ਹੈ।

LEAVE A REPLY

Please enter your comment!
Please enter your name here