Thursday, October 8, 2026
Home Crime ਹੁਸ਼ਿਆਰਪੁਰ: 62 ਸਾਲਾਂ ਮਹਿਲਾ ਦਾ ਗੋਲੀਆਂ ਮਾਰ ਕੇ ਕਤਲ

ਹੁਸ਼ਿਆਰਪੁਰ: 62 ਸਾਲਾਂ ਮਹਿਲਾ ਦਾ ਗੋਲੀਆਂ ਮਾਰ ਕੇ ਕਤਲ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੰਜਾਬ ਵਿੱਚ ਰੋਜ਼ਾਨਾ ਹੀ ਗੋਲੀਆਂ ਕੇ ਕਤਲ ਕੀਤੇ ਜਾ ਰਹੇ ਹਨ। ਤਾਜ਼ਾ ਮਾਮਲਾ ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਵਿੱਚ ਪੈਂਦੇ ਪਿੰਡ ਮਹਿੰਦਵਾਨੀ ਗੁੱਜਰਾਂ ਤੋਂ ਸਾਹਮਣੇ ਆਇਆ ਹੈ, ਜਿੱਥੇ ਕਿ ਅਣਪਛਾਤੇ ਹਮਲਾਵਰਾਂ ਨੇ ਇੱਕ 62 ਸਾਲਾਂ ਬਜ਼ੁਰਗ ਮਹਿਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕਾ ਦੀ ਪਹਿਚਾਣ 62 ਸਾਲਾ ਰਚਨਾ ਦੇਵੀ ਪਤਨੀ ਸ਼ਾਮ ਲਾਲ ਵਜੋਂ ਹੋਈ ਹੈ। ਮਹਿਲਾ ਨੂੰ ਤਿੰਨ ਗੋਲੀਆਂ ਲੱਗੀਆਂ ਦੱਸੀਆਂ ਜਾਂਦੀਆਂ ਹਨ। ਜਾਣਕਾਰੀ ਅਨੁਸਾਰ 62 ਸਾਲਾ ਰਚਨਾ ਦੇਵੀ ਸਵੇਰੇ 6 ਵਜੇ ਦੇ ਕਰੀਬ ਇੱਕ ਧਾਰਮਿਕ ਅਸਥਾਨ ’ਤੇ ਮੱਥਾ ਟੇਕ ਕੇ ਵਾਪਸ ਆ ਰਹੀ ਸੀ। ਇਸ ਦੌਰਾਨ ਰਸਤੇ ‘ਚ ਉਸ ਨੂੰ ਮੋਟਰਸਾਈਕਲ ਹਮਲਾਵਰਾਂ ਨੇ ਗੋਲੀਆਂ ਮਾਰ ਦਿੱਤੀਆਂ, ਜਿਸ ਮਗਰੋਂ ਉਹ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਈ।

Advertisements

ਜਦੋਂ ਉਸ ਨੂੰ ਸਿਵਲ ਹਸਪਤਾਲ ਲਿਜਾਂਦਾ ਜਾ ਰਿਹਾ ਸੀ ਤਾਂ ਉਸ ਦੀ ਰਸਤੇ ਵਿੱਚ ਹੀ ਮੌਤ ਹੋ ਗਈ ਹੈ। ਘਟਨਾ ਤੋਂ ਬਾਅਦ ਹਮਲਾਵਰ ਫਰਾਰ ਹੋ ਗਏ। ਮ੍ਰਿਤਕਾ ਦਾ ਪਤੀ ਪੁਲਿਸ ਵਿਭਾਗ ਤੋਂ ਸੇਵਾ ਮੁਕਤ ਕਰਮਚਾਰੀ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੜ੍ਹਸ਼ੰਕਰ ਵਿਚ ਭੇਜ ਦਿੱਤੀ ਹੈ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੁਲਸ ਚੌਕੀ ਬੀਨੇਵਾਲ ਦੇ ਇੰਚਾਰਜ ਏ.ਐੱਸ.ਆਈ. ਓਂਕਾਰ ਸਿੰਘ ਨੇ ਕਿਹਾ ਕਿ ਉਹ ਇਸ ਦੀ ਜਾਂਚ ਕਰ ਰਹੇ ਹਨ ਤੇ ਮੁਲਜ਼ਮਾਂ ਨੂੰ ਛੇਤੀ ਹੀ ਕਾਬੂ ਕਰ ਲਿਆ ਜਾਵੇਗਾ।

LEAVE A REPLY

Please enter your comment!
Please enter your name here