
ਦਿੱਲੀ (ਦ ਸਟੈਲਰ ਨਿਊਜ਼)। ਦਿੜ੍ਹਬਾ ਦੇ ਨੌਜਵਾਨ ਦੀ ਯੂਕੇ ਦੇ ਬਰਮਿੰਘਮ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਸਿਮਰਨਜੀਤ ਸਿੰਘ ਵਜੋਂ ਹੋਈ ਹੈ।ਨੌਜਵਾਨ 2016 ਵਿੱਚ ਯੂਕੇ ਗਿਆ ਤੇ ਉਥੇ ਹੀ ਰਹਿ ਰਿਹਾ ਸੀ।

ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਇਕ ਮਹੀਨਾ ਪਹਿਲਾਂ ਹੀ ਪੰਜਾਬ ਤੋਂ ਛੁੱਟੀ ਕੱਟ ਕੇ 12 ਜਨਵਰੀ ਨੂੰ ਵਾਪਸ ਗਿਆ ਸੀ। ਸਿਮਰਨਜੀਤ ਸਿੰਘ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ। ਇਸ ਨੌਜਵਾਨ ਦੀ ਬੇਵਕਤੀ ਮੌਤ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਾਬਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ।












