Friday, October 23, 2026
Home Punjab ਪਤੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ, ਪਤਨੀ ਤੇ ਆਰੋਪ

ਪਤੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ, ਪਤਨੀ ਤੇ ਆਰੋਪ

ਫਗਵਾੜਾ (ਦ ਸਟੈਲਰ ਨਿਊਜ਼)। ਵਿਅਕਤੀ ਨੇ ਲੰਬੇ ਸਮੇਂ ਤੱਕ ਪਰੇਸ਼ਾਨੀ ਅਤੇ ਧਮਕੀਆਂ ਤੋਂ ਬਾਅਦ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਨਕੋਦਰ ਪੁਲਿਸ ਨੇ ਵਿਅਕਤੀ ਦੀ ਮੌਤ ਤੋਂ ਬਾਅਦ ਔਰਤ ਵਿਰੁੱਧ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕੀਤਾ ਹੈ। ਇਹ ਮਾਮਲਾ ਲੋਹੀਆਂ ਪੁਲੀਸ ਸਟੇਸ਼ਨ ਵਿੱਚ ਮ੍ਰਿਤਕ ਦੀ ਪਤਨੀ ਹਰਪ੍ਰੀਤ ਕੌਰ ਵੱਲੋਂ ਦਿੱਤੇ ਬਿਆਨਾਂ ‘ਤੇ ਦਰਜ ਕੀਤਾ ਗਿਆ ਹੈ।

Advertisements

ਨਕੋਦਰ ਦੇ ਡੀ.ਐਸ.ਪੀ ਓਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਲੋਹੀਆਂ ਪੁਲੀਸ ਸਟੇਸ਼ਨ ਅਧੀਨ ਪੈਂਦੇ ਪਿੰਡ ਤੂਰਨਾ ਦੇ ਸੁਖਵਿੰਦਰਪਾਲ ਸਿੰਘ ਨੂੰ ਪਿੰਡ ਮੁੱਡਾ ਦੀ ਸੁਰਜੀਤ ਕੌਰ ਵੱਲੋਂ ਕਥਿਤ ਤੌਰ ‘ਤੇ ਪਰੇਸ਼ਾਨ ਕੀਤਾ ਜਾ ਰਿਹਾ ਸੀ।

ਸ਼ਿਕਾਇਤਕਰਤਾ ਨੇ ਆਰੋਪ ਲਾਇਆ ਕਿ ਮੁਲਜ਼ਮ ਪਤੀ ਨੂੰ ਵਾਰ-ਵਾਰ ਧਮਕੀਆਂ ਦਿੰਦੀ ਸੀ ਅਤੇ ਮਾਨਸਿਕ ਤੌਰ ‘ਤੇ ਪਰੇਸ਼ਾਨ ਕਰਦੀ ਸੀ। ਉਸ ਨੇ ਕਿਹਾ ਕਿ ਲਗਾਤਾਰ ਪਰੇਸ਼ਾਨੀ ਅਤੇ ਧਮਕੀਆਂ ਕਾਰਨ ਸੁਖਵਿੰਦਰਪਾਲ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲੀਸ ਨੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

LEAVE A REPLY

Please enter your comment!
Please enter your name here