Monday, October 19, 2026
Home Chandigarh 11 ਫਰਵਰੀ ਨੂੰ ਹੋਵੇਗਾ ਸਰਕਾਰੀ ਬੱਸਾ ਦਾ ਚੱਕਾ ਜਾਮ

11 ਫਰਵਰੀ ਨੂੰ ਹੋਵੇਗਾ ਸਰਕਾਰੀ ਬੱਸਾ ਦਾ ਚੱਕਾ ਜਾਮ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰਜ਼ ਯੂਨੀਅਨ ਨੇ ਸਰਕਾਰ ਵਿਰੁੱਧ ਸੰਘਰਸ਼ ਦਾ ਐਲਾਨ ਕਰਦਿਆਂ 11 ਫਰਵਰੀ ਨੂੰ ਸੂਬੇ ਭਰ ਵਿੱਚ ਬੱਸਾਂ ਦਾ ਮੁਕੰਮਲ ਚੱਕਾ ਜਾਮ ਕਰਨ ਦਾ ਫੈਸਲਾ ਕੀਤਾ ਹੈ। ਯੂਨੀਅਨ ਨੇ ਕਿਹਾ ਕਿ 11 ਨੂੰ ਪਨਬੱਸ ਅਤੇ PRTC ਦੀਆਂ ਲਗਪਗ 7,200 ਸਰਕਾਰੀ ਬੱਸਾਂ ਸੜਕਾਂ ’ਤੇ ਨਹੀਂ ਚੱਲਣਗੀਆਂ। ਮੁਲਾਜ਼ਮਾਂ ਨੇ ਇਹ ਸਪੱਸ਼ਟ ਕੀਤਾ ਹੈ ਕਿ ਜੇਕਰ 11 ਤਰੀਕ ਦੀ ਹੜਤਾਲ ਤੋਂ ਬਾਅਦ ਵੀ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ 12 ਫਰਵਰੀ ਨੂੰ ਸੰਗਰੂਰ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।

Advertisements

ਲੁਧਿਆਣਾ ਡਿਪੂ ਵਿੱਚ ਕੀਤੀ ਗਈ ਗੇਟ ਰੈਲੀ ਦੌਰਾਨ ਯੂਨੀਅਨ ਦੇ ਜਨਰਲ ਸਕੱਤਰ ਪ੍ਰਵੀਨ ਕੁਮਾਰ ਨੇ ਕਿਹਾ ਕਿ ਮੁਲਾਜ਼ਮ ਪਿਛਲੇ ਕਈ ਸਾਲਾਂ ਤੋਂ ਕੱਚੇ ਕਾਮਿਆਂ ਨੂੰ ਪੱਕਾ ਕਰਨ ਦੀ ਮੰਗ ਕਰ ਰਹੇ ਹਨ। ਇਸ ਤੋਂ ਇਲਾਵਾ ਉਹ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਰਾਹੀਂ ਚਲਾਈ ਜਾਣ ਵਾਲੀ ‘ਕਿਲੋਮੀਟਰ ਸਕੀਮ’ ਦਾ ਵੀ ਸਖ਼ਤ ਵਿਰੋਧ ਕਰ ਰਹੇ ਹਨ। ਯੂਨੀਅਨ ਨੇ ਆਮ ਲੋਕਾਂ ਨੂੰ ਅਗਾਊਂ ਸੂਚਿਤ ਕੀਤਾ ਹੈ ਤਾਂ ਜੋ ਹੜਤਾਲ ਕਾਰਨ ਹੋਣ ਵਾਲੀ ਖੱਜਲ-ਖੁਆਰੀ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਟਾਲ-ਮਟੋਲ ਵਾਲੀਆਂ ਨੀਤੀਆਂ ਕਾਰਨ ਹੁਣ ਉਹ ਆਰ-ਪਾਰ ਦੀ ਲੜਾਈ ਲੜਨ ਲਈ ਮਜਬੂਰ ਹਨ।

LEAVE A REPLY

Please enter your comment!
Please enter your name here