Friday, October 23, 2026
Home Crime ਸ਼ਰਾਰਤੀ ਅਨਸਰਾਂ ਨੇ ਕਈ ਘਰਾਂ ਨੂੰ ਲਗਾਈ ਅੱਗ, ਲੱਗਾ ਕਰਫਿਊ

ਸ਼ਰਾਰਤੀ ਅਨਸਰਾਂ ਨੇ ਕਈ ਘਰਾਂ ਨੂੰ ਲਗਾਈ ਅੱਗ, ਲੱਗਾ ਕਰਫਿਊ

ਮਨੀਪੁਰ (ਦ ਸਟੈਲਰ ਨਿਊਜ)। ਮਨੀਪੁਰ ਦੇ ਉਖਰੂਲ ਜ਼ਿਲ੍ਹੇ ਵਿੱਚ ਬੀਤੀ ਰਾਤ ਸ਼ਰਾਰਤੀ ਅਨਸਰਾਂ ਨੇ ਲਿਟਨ ਅਤੇ ਇਸ ਦੇ ਆਲੇ-ਦੁਆਲੇ ਦੇ ਪਿੰਡਾਂ ਵਿੱਚ ਕਈ ਘਰਾਂ ਨੂੰ ਅੱਗ ਲਗਾ ਦਿੱਤੀ, ਜਿਸ ਕਾਰਨ ਹਾਲਾਤ ਬੇਹੱਦ ਤਣਾਅਪੂਰਨ ਹੋ ਗਏ ਜਿਸ ਕਰਕੇ ਪ੍ਰਸ਼ਾਸਨ ਨੇ ਖੇਤਰ ਵਿਚ ਕਰਫਿਊ ਲਾ ਦਿੱਤਾ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਐਤਵਾਰ ਅਤੇ ਸੋਮਵਾਰ ਦੀ ਦਰਮਿਆਨੀ ਰਾਤ ਨੂੰ ਹੋਈ ਅਗਜ਼ਨੀ ਦੀ ਘਟਨਾ ਵਿੱਚ ਲਗਪਗ 25 ਤੋਂ 30 ਘਰ ਅਤੇ ਕਈ ਸਰਕਾਰੀ ਰਿਹਾਇਸ਼ਾਂ ਸਾੜ ਦਿੱਤੀਆਂ ਗਈਆਂ। ਹਿੰਸਾ ਨੂੰ ਰੋਕਣ ਲਈ ਪ੍ਰਸ਼ਾਸਨ ਨੇ ਇਲਾਕੇ ਵਿੱਚ ਤੁਰੰਤ ਪ੍ਰਭਾਵ ਨਾਲ ਕਰਫਿਊ ਲਗਾ ਦਿੱਤਾ ਹੈ ਅਤੇ ਵੱਡੀ ਗਿਣਤੀ ਵਿੱਚ ਸੁਰੱਖਿਆ ਬਲ ਤਾਇਨਾਤ ਕਰ ਦਿੱਤੇ ਹਨ।

Advertisements

ਇਸ ਹਿੰਸਾ ਦੀ ਸ਼ੁਰੂਆਤ ਸ਼ਨੀਨਾਰ ਰਾਤ ਨੂੰ ਇੱਕ ਮਾਮੂਲੀ ਝਗੜੇ ਤੋਂ ਹੋਈ ਸੀ, ਜਿਸ ਤੋਂ ਬਾਅਦ ਦੋ ਭਾਈਚਾਰਿਆਂ ਵਿਚਾਲੇ ਤਣਾਅ ਵਧ ਗਿਆ। ਹਾਲਾਤ ਵਿਗੜਦੇ ਦੇਖ ਕੇ ਬਹੁਤ ਸਾਰੇ ਪਰਿਵਾਰ ਆਪਣਾ ਸਾਮਾਨ ਲੈ ਕੇ ਸੁਰੱਖਿਅਤ ਥਾਵਾਂ ਵੱਲ ਚਲੇ ਗਏ। ਸਥਿਤੀ ਨੂੰ ਕਾਬੂ ਹੇਠ ਰੱਖਣ ਲਈ ਲਿਟਨ ਪੁਲੀਸ ਸਟੇਸ਼ਨ ਵਿਚ ਇੱਕ ਸਾਂਝਾ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ ਅਤੇ ਸੀਨੀਅਰ ਅਧਿਕਾਰੀ ਖ਼ੁਦ ਮੌਕੇ ’ਤੇ ਮੌਜੂਦ ਹਨ।

ਦੂਜੇ ਪਾਸੇ ਸੁਰੱਖਿਆ ਬਲਾਂ ਨੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤਲਾਸ਼ੀ ਮੁਹਿੰਮ ਚਲਾ ਕੇ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ ਕੀਤਾ ਹੈ, ਜਿਸ ਵਿੱਚ 36 ਹੈਂਡ ਗ੍ਰੇਨੇਡ ਅਤੇ ਕਈ ਪਿਸਤੌਲ ਸ਼ਾਮਲ ਹਨ। ਪੁਲਿਸ ਨੇ ਇੱਕ ਬੰਬ ਧਮਾਕੇ ਦੇ ਮਾਮਲੇ ਵਿੱਚ ਤਿੰਨ ਕੱਟੜਪੰਥੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

LEAVE A REPLY

Please enter your comment!
Please enter your name here