
ਉੱਤਰ ਪ੍ਰਦੇਸ਼ (ਦ ਸਟੈਲਰ ਨਿਊਜ)। ਉੱਤਰ ਪ੍ਰਦੇਸ਼ (ਦ ਸਟੈਲਰ ਨਿਊਜ)। ਉੱਤਰ ਪ੍ਰਦੇਸ਼ ਦੇ ਮਥੁਰਾ ਵਿੱਚ ਇਕ ਦਿਲ ਦਿਲਹਾਣ ਵਾਲੀ ਘਟਨਾ ਵਾਪਰੀ ਹੈ, ਜਿਸ ਵਿੱਚ ਇੱਕ ਹੀ ਪਰਿਵਾਰ ਦੇ ਪੰਜ ਮੈਂਬਰਾਂ ਦੀ ਦਰਦਨਾਕ ਮੌਤ ਹੋ ਗਈ ਹੈ। ਇਸ ਘਟਨਾ ਕਰਕੇ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਜ਼ਿਲ੍ਹੇ ਦੇ ਮਹਾਵਨ ਥਾਣਾ ਖੇਤਰ ਦੇ ਅਧੀਨ ਆਉਂਦੇ ਖੱਪਰਪੁਰ ਪਿੰਡ ਵਿੱਚ ਪਤੀ- ਪਤਨੀ ਅਤੇ ਤਿੰਨ ਬੱਚਿਆਂ ਨੇ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ ਹੈ। ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਘਟਨਾ ਦੀ ਜਾਂਚ ਕਰ ਰਹੀ ਹੈ। ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਸ਼ੁਰੂਆਤੀ ਜਾਣਕਾਰੀ ਅਨੁਸਾਰ ਪੰਜਾਂ ਨੇ ਸੋਮਵਾਰ ਰਾਤ ਨੂੰ ਦੁੱਧ ਵਿੱਚ ਜ਼ਹਿਰ ਮਿਲਾ ਕੇ ਪੀਤਾ ਸੀ। ਇਹ ਘਟਨਾ ਉਦੋਂ ਸਾਹਮਣੇ ਆਈ ਜਦੋਂ ਪਰਿਵਾਰਕ ਮੈਂਬਰ ਦੇਰ ਸਵੇਰ ਤੱਕ ਨਹੀਂ ਉੱਠੇ। ਗੁਆਂਢੀਆਂ ਨੇ ਫਿਰ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਦਾ ਕਹਿਣਾ ਹੈ ਕਿ ਉਹ ਘਟਨਾ ਸਥਾਨ ਤੋਂ ਸਬੂਤ ਇਕੱਠੇ ਕਰ ਰਹੇ ਹਨ। ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਮੌਤ ਦੇ ਸਹੀ ਕਾਰਨਾਂ ਦੀ ਪੁਸ਼ਟੀ ਕੀਤੀ ਜਾਵੇਗੀ।












