Saturday, October 17, 2026
Home Chandigarh ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਐਸਪੀ ਦਫ਼ਤਰ ਦੇ ਬਾਹਰ ਲਗਾਇਆ ਧਰਨਾ

ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਐਸਪੀ ਦਫ਼ਤਰ ਦੇ ਬਾਹਰ ਲਗਾਇਆ ਧਰਨਾ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬੀ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਐਸਪੀ ਦਫ਼ਤਰ ਦੇ ਬਾਹਰ ਧਰਨਾ ਲਗਾਇਆ। ਦੱਸ ਦਈਏ ਕਿ ਗੀਤਕਾਰ ਬੰਟੀ ਬੈਂਸ ਦੇ ਖਿਲਾਫ਼ ਮਾਮਲਾ ਦਰਜ ਕਰਨ ਨੂੰ ਲੈ ਕੇ ਇਹ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।  

Advertisements

ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਪੁਲਿਸ ’ਤੇ ਗੈਂਗਸਟਰਾਂ ਨਾਲ ਮਿਲੀਭੁਗਤ ਦੇ ਇਲਜ਼ਾਮ ਲਾਏ ਹਨ। ਉਨ੍ਹਾਂ ਨੇ ਕਿਹਾ ਕਿ 5 ਦਿਨਾਂ ਬਾਅਦ ਵੀ ਦਰਖ਼ਾਸਤ ’ਤੇ ਕਾਰਵਾਈ ਨਹੀਂ ਹੋਈ। ਉਨ੍ਹਾਂ ਇਹ ਵੀ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਉਨ੍ਹਾਂ ਨੂੰ ਇਨਸਾਫ ਨਹੀਂ ਮਿਲ ਰਿਹਾ ਹੈ। 

ਮੂਸੇਵਾਲਾ ਦੇ ਪਿਤਾ ਨੇ ਕਿਹਾ ਕਿ ਉਨ੍ਹਾਂ ਨੇ ਛੇ ਮਹੀਨੇ ਪਹਿਲਾਂ ਵਨ ਡਿਜੀਟਲ ਕੰਪਨੀ ਅਤੇ ਇਸਦੇ ਮੈਨੇਜਰ ਬੰਟੀ ਬੈਂਸ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ ਅਤੇ ਇੱਕ ਵਕੀਲ ਵੀ ਰੱਖਿਆ ਸੀ, ਪਰ ਕੋਈ ਸੁਣਵਾਈ ਨਹੀਂ ਹੋਈ। ਉਨ੍ਹਾਂ ਨੇ ਬੰਟੀ ਬੈਂਸ ਨੂੰ ਬਾਹਰ ਕੱਢ ਦਿੱਤਾ ਅਤੇ ਮੈਂ ਕੋਈ ਇਤਰਾਜ਼ ਨਹੀਂ ਕੀਤਾ, ਪਰ ਅੱਜ ਤੱਕ ਸਮੀਰ ਮੇਮਨ ਅਤੇ ਗੁਰਪ੍ਰੀਤ ਸਿੰਘ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ। ਜਿਸ ਕਾਰਨ ਉਨ੍ਹਾਂ ਵੱਲੋਂ ਧਰਨਾ ਲਗਾ ਦਿੱਤਾ ਗਿਆ ਹੈ। 

LEAVE A REPLY

Please enter your comment!
Please enter your name here