Saturday, October 17, 2026
Home Crime ਪਿਤਾ ਨੇ ਸ਼ਰਾਬ ਦੇ ਨਸ਼ੇ ‘ਚ ਧੀ ਨਾਲ ਕੀਤਾ ਜਬਰ-ਜਨਾਹ

ਪਿਤਾ ਨੇ ਸ਼ਰਾਬ ਦੇ ਨਸ਼ੇ ‘ਚ ਧੀ ਨਾਲ ਕੀਤਾ ਜਬਰ-ਜਨਾਹ

ਲੁਧਿਆਣਾ (ਦ ਸਟੈਲਰ ਨਿਊਜ਼)। ਲੁਧਿਆਣਾ ਤੋਂ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇ ਇਕ ਪਿਓ ਨੇ ਹੀ ਆਪਣੀ ਧੀ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਪ੍ਰਾਈਵੇਟ ਕਾਲਜ ਵਿੱਚ ਫਾਰਮੈਸੀ ਦੀ ਪੜ੍ਹਾਈ ਕਰਨ ਵਾਲੀ ਵਿਦਿਆਰਥਣ ਨਾਲ ਉਸ ਦੇ ਪਿਤਾ ਨੇ ਹੀ ਜਬਰ ਜਨਾਹ ਕੀਤਾ ਹੈ। ਲੜਕੀ ਦੀ ਉਮਰ 21 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਘਟਨਾ ਦੇ ਸਮੇਂ ਉਹ ਘਰ ਵਿੱਚ ਇਕੱਲੀ ਸੀ, ਇਸੇ ਸਮੇਂ ਉਸ ਦੇ ਪਿਤਾ ਨੇ ਉਸ ਨੂੰ ਆਪਣਾ ਸ਼ਿਕਾਰ ਬਣਾਇਆ। ਪੀੜਤ ਲੜਕੀ ਦੀ ਸ਼ਿਕਾਇਤ ‘ਤੇ ਥਾਣਾ ਟਿੱਬਾ ਪੁਲਿਸ ਨੇ ਮੁਲਜ਼ਮ ਪਿਤਾ ਦੇ ਖਿਲਾਫ਼ ਮਾਮਲ ਦਰਜ ਕਰ ਲਿਆ ਹੈ।

Advertisements

ਜਾਣਕਾਰੀ ਮੁਤਾਬਕ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਪੀੜਤਾ ਨੇ ਦੱਸਿਆ ਕਿ ਉਹ ਇੱਕ ਨਿੱਜੀ ਕਾਲਜ ਵਿੱਚ ਫਾਰਮੇਸੀ ਦੀ ਤੀਜੇ ਸਾਲ ਦੀ ਵਿਦਿਆਰਥਣ ਹੈ। ਉਹ ਹਰ ਰੋਜ਼ ਆਪਣੇ ਘਰ ਆਉਂਦੀ-ਜਾਂਦੀ ਰਹਿੰਦੀ ਹੈ। ਉਸਦੀ ਵੱਡੀ ਭੈਣ ਦਾ ਵਿਆਹ ਹੋ ਚੁੱਕਾ ਹੈ, ਜਦੋਂ ਕਿ ਉਸਦੀ ਦੂਜੀ ਭੈਣ ਬਿਹਾਰ ਵਿੱਚ ਪੜ੍ਹ ਰਹੀ ਹੈ ਅਤੇ ਉਸਦਾ ਛੋਟਾ ਭਰਾ ਵੀ ਉੱਥੇ ਰਹਿੰਦਾ ਹੈ।

ਵਿਦਿਆਰਥਣ ਨੇ ਦੱਸਿਆ ਕਿ ਨਵੰਬਰ 2025 ‘ਚ ਉਸ ਦੀ ਮਾਂ ਤੇ ਭਰਾ-ਭੈਣ ਬਿਹਾਰ ਚਲੇ ਗਏ ਸਨ, ਜਿਸ ਤੋਂ ਬਾਅਦ ਉਹ ਘਰ ਆਪਣੇ ਪਿਤਾ ਨਾਲ ਇਕੱਲੀ ਰਹਿ ਰਹੀ ਸੀ। ਇਸ ਦੌਰਾਨ ਮੁਲਜ਼ਮ ਪਿਤਾ ਨੇ ਸ਼ਰਾਬ ਦੇ ਨਸ਼ੇ ਵਿੱਚ ਉਸ ਦੇ ਨਾਲ ਕਈ ਵਾਰ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ। ਪੀੜਤ ਨੇ ਇਸ ਦੀ ਜਾਣਕਾਰੀ ਫੋਨ ‘ਤੇ ਆਪਣੀ ਮਾਂ ਨੂੰ ਵੀ ਦਿੱਤੀ ਸੀ। ਉਸ ਦੀ ਮਾਂ ਨੇ ਪਿਤਾ ਨੂੰ ਗੁੱਸੇ ਵਿੱਚ ਸਮਝਾਇਆ ਵੀ ਸੀ।

ਵਿਦਿਆਰਥਣ ਨੇ ਕਿਹਾ ਕਈ ਵਾਰ ਉਸ ਦੇ ਪਿਤਾ ਨੇ ਉਸ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ ਪਰ ਪਿਤਾ-ਧੀ ਦੇ ਰਿਸ਼ਤੇ ਦਾ ਹਵਾਲਾ ਦਿੰਦੇ ਵਾਰ-ਵਾਰ ਇਨਕਾਰ ਕਰ ਦਿੱਤਾ। 8 ਫਰਵਰੀ ਰਾਤ ਨੂੰ ਮੁਲਜ਼ਮ ਪਿਤਾ ਸ਼ਰਾਬ ਦੇ ਨਸ਼ੇ ਵਿੱਚ ਉਸ ਦੇ ਕਮਰੇ ਵਿੱਚ ਆਇਆ ਤੇ ਉਸ ਨਾਲ ਜਬਰ-ਜਨਾਹ ਕੀਤਾ। ਪੀੜਕ ਲੜਕੀ ਨੇ ਰੌਲਾ ਪਾਉਣ ਦੀ ਕੋਸ਼ਿਸ਼ ਕੀਤੀ, ਉਸ ਦੇ ਪਿਤਾ ਨੇ ਉਸ ਦਾ ਮੂੰਹ ਦਬਾ ਦਿੱਤਾ।

ਅਗਲੇ ਦਿਨ ਪੀੜਤ ਲੜਕੀ ਆਪਣੇ ਕਾਲਜ ਪਹੁੰਚੀ ਤੇ ਆਪਣੀ ਸਹੇਲੀਆਂ ਅੱਗੇ ਰੋਣ ਲੱਗੀ। ਉਸ ਨੇ ਉਨ੍ਹਾਂ ਨੂੰ ਪੂਰੀ ਘਟਨਾ ਦੀ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਉਸ ਨੇ ਹੈਲਪਲਾਈਨ ਨੰਬਰ ‘ਤੇ ਫ਼ੋਨ ਕੀਤਾ। ਮਹਿਲਾ ਪੁਲਿਸ ਅਧਿਕਾਰੀ ਦੀ ਮੌਜੂਦਗੀ ਵਿੱਚ ਕਾਲਜ ‘ਚ ਹੀ ਲੜਕੀ ਦਾ ਬਿਆਨ ਦਰਜ ਕੀਤਾ ਗਿਆ। ਪੁਲਿਸ ਨੇ ਮੁਲਜ਼ਮ ਪਿਤਾ ਦੇ ਖਿਲਾਫ਼ ਧਾਰਾ 64 ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here