
ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਬੰਗਾ-ਨਵਾਂਸ਼ਹਿਰ ਚੰਡੀਗੜ੍ਹ ਰੋਡ ਤੇ ਇਕ ਦਰਦਨਾਕ ਹਾਦਸਾ ਵਾਪਰਿਆ ਹੈ। ਤੇਜ ਰਫ਼ਤਾਰ ਥਾਰ ਨੇ ਆਟੋ ਨੂੰ ਟੱਕਰ ਮਾਰ ਦਿੱਤੀ ਹੈ, ਜਿਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਤੇ ਕਈ ਜ਼ਖਮੀ ਹੋ ਗਏ ਹਨ। ਜ਼ਖਮੀਆਂ ਨੂੰ ਸਿਵਲ ਹਸਪਤਾਲ ਨਵਾਂ ਹਸਪਤਾਲ ਪਹੁੰਚਾਇਆ ਗਿਆ।

ਜਾਣਕਾਰੀ ਅਨੁਸਾਰ ਥਾਰ ਗੱਡੀ ਦੂਸਰੀ ਸਾਈਡ ਤੋਂ ਆ ਕੇ ਆਟੋ ਨਾਲ ਟਕਰਾ ਗਈ। ਟੱਕਰ ਬਹੁਤ ਜ਼ਬਰਦਸਤ ਸੀ। ਹਾਦਸੇ ਦੀ ਸੂਚਨਾ ਮਿਲਦੇ ਹੀ ਐੱਸਐੱਸਐੱਫ ਦੀ ਟੀਮ ਮੌਕੇ ਤੇ ਪਹੁੰਚੀ ਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ।












