Monday, October 19, 2026
Home Crime ਬਠਿੰਡਾ ਸੂਟਕੇਸ ਕਤਲ ਮਾਮਲਾ: ਪ੍ਰੇਮੀ ਕਾਕੂ ਨਿਕਲਿਆ ਕਾਤਲ

ਬਠਿੰਡਾ ਸੂਟਕੇਸ ਕਤਲ ਮਾਮਲਾ: ਪ੍ਰੇਮੀ ਕਾਕੂ ਨਿਕਲਿਆ ਕਾਤਲ

ਬਠਿੰਡਾ (ਦ ਸਟੈਲਰ ਨਿਊਜ਼)। ਬਠਿੰਡਾ ਦੇ ਮਲੋਟ ਰੋਡ ‘ਤੇ ਪਿੰਡ ਬਹਿਮਣ ਦੀਵਾਨਾ ਨੇੜੇ ਸੂਟਕੇਸ ਵਿੱਚੋਂ ਮਿਲੀ ਇੱਕ ਨੌਜਵਾਨ ਔਰਤ ਦੇ ਕਤਲ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਸਫਲਤਾ ਹਾਸਿਲ ਹੋਈ ਹੈ। ਦੱਸ ਦਈਏ ਕਿ ਤਿੰਨ ਦਿਨਾਂ ਦੀ ਸਖ਼ਤ ਮਿਹਨਤ ਮਗਰੋਂ ਬਠਿੰਡਾ ਪੁਲਿਸ ਨੇ ਇਸ ਸਨਸਨੀਖੇਜ਼ ਮਾਮਲੇ ਨੂੰ ਸੁਲਝਾ ਲਿਆ ਹੈ।

Advertisements

ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਕੁੜੀ ਦਾ ਕਤਲ ਕਿਸੇ ਹੋਰ ਨੇ ਨਹੀਂ ਸਗੋਂ ਉਸਦੇ ਕਥਿਤ ਪ੍ਰੇਮੀ ਨੇ ਕੀਤਾ ਸੀ, ਜਿਸ ਨਾਲ ਉਹ ਆਪਣਾ ਘਰ ਛੱਡ ਕੇ ਲਿਵ ਇਨ ਵਿੱਚ ਰਹਿ ਰਹੀ ਸੀ। ਜਾਣਕਾਰੀ ਅਨੁਸਾਰ, ਪੁਲਿਸ ਨੇ ਮੁਲਜ਼ਮ ਪ੍ਰੇਮੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ।

ਫਿਲਹਾਲ ਕਤਲ ਦੇ ਪਿੱਛੇ ਦੇ ਕਾਰਨ ਮਾਮੂਲੀ ਤਕਰਾਰ ਦੱਸਿਆ ਜਾ ਰਿਹਾ ਹੈ। ਹਾਲਾਂਕਿ ਹਰ ਇੱਕ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ ’ਤੇ  ਸੀਨੀਅਰ ਪੁਲਿਸ ਅਧਿਕਾਰੀ ਅੱਜ ਇੱਕ ਪ੍ਰੈਸ ਕਾਨਫਰੰਸ ਕਰਕੇ ਪੂਰੀ ਕਹਾਣੀ ਅਤੇ ਕਤਲ ਦੇ ਕਾਰਨਾਂ ਦਾ ਖੁਲਾਸਾ ਕਰ ਸਕਦੇ ਹਨ। 

LEAVE A REPLY

Please enter your comment!
Please enter your name here